ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਿਆਰ੍ਹਵੀਂ ਦੇ ਵਿਦਿਆਰਥੀ ਨੇ ਫਾਹਾ ਲਿਆ

08:02 AM Jul 17, 2024 IST

ਪੱਤਰ ਪ੍ਰੇਰਕ
ਰਤੀਆ, 16 ਜੁਲਾਈ
ਸ਼ਹਿਰ ਦੇ ਲਾਲੀ ਰੋਡ ’ਤੇ ਸਥਿਤ ਇਕ ਘਰ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹਾ ਲੈ ਲਿਆ। ਪਰਿਵਾਰ ਦੇ ਇਕਲੌਤੇ ਪੁੱਤਰ ਅਤੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਉਸ ਸਮੇਂ ਫਾਹਾ ਲਗਾਇਆ, ਜਦੋਂ ਉਸ ਦੀ ਮਾਤਾ ਅਤੇ ਦੋਵੇਂ ਭੈਣਾਂ ਬਾਜ਼ਾਰ ਵਿਚ ਖਰੀਦਦਾਰੀ ਕਰਨ ਲਈ ਗਈਆਂ ਹੋਈਆਂ ਸਨ। ਸ਼ਹਿਰ ਥਾਣਾ ਦੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈਣ ਉਪਰੰਤ ਮ੍ਰਿਤਕ ਵਿਦਿਆਰਥੀ ਦੀ ਮਾਤਾ ਦੇ ਬਿਆਨਾਂ ਦੇ ਅਧਾਰ ’ਤੇਇਤਫਾਕੀਆ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਮ੍ਰਿਤਕ ਦੀ ਮਾਂ ਗੁਰਮੀਤ ਕੌਰ ਨੇ ਦੱਸਿਆ ਕਿ ਉਹ ਘਰੇਲੂ ਕੰਮ ਕਰਦੀ ਹੈ, ਜਦੋਂਕਿ ਉਸ ਦੇ ਪਤੀ ਦੀ ਕਰੀਬ ਡੇਢ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਘਰ ਦੇ ਜੰਗਲੇ ਨਾਲ ਫਾਹਾ ਲੈ ਲਿਆ। ਮਗਰੋਂ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Advertisement

Advertisement
Advertisement