For the best experience, open
https://m.punjabitribuneonline.com
on your mobile browser.
Advertisement

ਐਮਰਜੈਂਸੀ ਸੇਵਾ ਵਾਹਨ ਫਲੀਟ ’ਚ 5 ਹਾਈ-ਟੈੱਕ ਫਾਇਰ ਟੈਂਡਰ ਸ਼ਾਮਲ

08:54 AM Mar 14, 2024 IST
ਐਮਰਜੈਂਸੀ ਸੇਵਾ ਵਾਹਨ ਫਲੀਟ ’ਚ 5 ਹਾਈ ਟੈੱਕ ਫਾਇਰ ਟੈਂਡਰ ਸ਼ਾਮਲ
Advertisement

ਖ਼ੇਤਰੀ ਪ੍ਰਤੀਨਿਧ
ਚੰਡੀਗੜ੍ਹ, 13 ਮਾਰਚ
ਚੰਡੀਗੜ੍ਹ ਨਗਰ ਨਿਗਮ ਨੇ ਫਾਇਰ ਐਂਡ ਰੈਸਕਿਊ ਸਰਵਿਸਿਜ਼ ਵਿਭਾਗ ਦੀਆਂ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਫਾਇਰ ਫਾਈਟਿੰਗ ਵਾਹਨ ਫਲੀਟ ਵਿੱਚ 5 ਹਾਈ-ਟੈਕ ਐਰੇਟਿਡ ਫੋਮ ਫਾਇਰ ਟੈਂਡਰ ਸ਼ਾਮਲ ਕੀਤੇ ਹਨ। ਮੇਅਰ ਕੁਲਦੀਪ ਕੁਮਾਰ ਨੇ ਅੱਜ ਇੱਥੇ ਸੈਕਟਰ 17 ਸਥਿਤ ਫਾਇਰ ਸਟੇਸ਼ਨ ਵਿਖੇ ਇਨ੍ਹਾਂ ਪੰਜ ਐਰੇਟਿਡ ਫੋਮ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਇਹ ਵਾਹਨ ਫੋਮ ਬਣਾਉਣ ਵਾਲੀਆਂ ਮਸ਼ੀਨਾਂ ਨਾਲ ਲੈਸ ਹਨ, ਜੋ ਆਮ ਅਤੇ ਤੇਲ ਦੀ ਅੱਗ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਗਰ ਨਿਗਮ ਦੀਆਂ ਐਮਰਜੈਂਸੀ ਸੇਵਾਵਾਂ ਨੂੰ ਆਧੁਨਿਕ ਅਤੇ ਕੁਸ਼ਲ ਸਰੋਤਾਂ ਨਾਲ ਲੈਸ ਕਰਨ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਸ ਦੇ ਨਾਲ ਫਾਇਰ ਵਿਭਾਗ ਦੇ ਫਲੀਟ ਵਿੱਚ ਵਾਹਨਾਂ ਦੀ ਗਿਣਤੀ 54 ਹੋ ਗਈ ਹੈ, ਜੋ ਕਿ ਜਨਤਕ ਸੁਰੱਖਿਆ ਅਤੇ ਐਮਰਜੈਂਸੀ ਪ੍ਰਤੀਕਿਰਿਆ ਦੀ ਕੁਸ਼ਲਤਾ ਨੂੰ ਵਧਾਉਣ ਲਈ ਨਗਰ ਨਿਗਮ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨੇ ਹਰ ਫਾਇਰ ਸਟੇਸ਼ਨ ਨੂੰ ਅੱਗ ਬੁਝਾਉਣ ਦੀਆਂ ਢੁਕਵੀਆਂ ਸਹੂਲਤਾਂ ਨਾਲ ਲੈਸ ਕਰਕੇ ਸ਼ਹਿਰ ਵਿੱਚ ਅੱਗ ਬੁਝਾਊ ਅਤੇ ਬਚਾਅ ਕਾਰਜ ਪ੍ਰਣਾਲੀ ਨੂੰ ਨਿਯਮਤ ਤੌਰ ‘ਤੇ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੱਗ ਬੁਝਾਊ ਵਾਹਨਾਂ ਦੀ ਤਾਇਨਾਤੀ ਨਾਲ ਸਨਅਤੀ ਖੇਤਰਾਂ ਅਤੇ ਆਸ-ਪਾਸ ਆਬਾਦੀ ਵਾਲੀਆਂ ਥਾਵਾਂ ‘ਤੇ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਕਾਬੂ ਪਾਇਆ ਜਾ ਸਕੇਗਾ। ਇਸ ਦੇ ਨਾਲ ਹੀ ਮੇਅਰ ਕੁਲਦੀਪ ਕੁਮਾਰ ਨੇ ਇਥੇ ਸੈਕਟਰ 25 ਵਿਖੇ ਸੀਵਰੇਜ ਸਿਸਟਮ ਨੂੰ ਮਜ਼ਬੂਤ ਕਰਨ ਸੀਵਰੇਜ ਵਾਟਰ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਪ੍ਰਾਜੈਕਟ ਤੇ ਨਗਰ ਨਿਗਮ ਵਲੋਂ ਲਗਪਗ 4 ਕਰੋੜ 61 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਕਾਰਜ ਅਗਲੇ ਛੇ ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ। ਮੇਅਰ ਕੁਲਦੀਪ ਕੁਮਾਰ ਨੇ ਸੈਕਟਰ 42 ਵਿਖੇ ਵੀ ਸਟੋਰਮ ਵਾਟਰ ਡਰੇਨੇਜ ਸਿਸਟਮ ਨੂੰ ਮਜ਼ਬੂਤ ਕਰਨ ਲਈ ਇੱਥੇ ਸੈਕਟਰ 42 ਸੀ ਅਤੇ ਪਿੰਡ ਅਟਾਵਾ ਵਿੱਚ ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਦੀ ਮੌਜੂਦਗੀ ਵਿੱਚ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।

Advertisement

Advertisement
Author Image

sukhwinder singh

View all posts

Advertisement
Advertisement
×