For the best experience, open
https://m.punjabitribuneonline.com
on your mobile browser.
Advertisement

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਮੁਲਾਜ਼ਮ ਜਥੇਬੰਦੀ ਸੰਘਰਸ਼ ਦੇ ਰੌਂਅ ’ਚ

06:56 AM Apr 08, 2024 IST
ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਮੁਲਾਜ਼ਮ ਜਥੇਬੰਦੀ ਸੰਘਰਸ਼ ਦੇ ਰੌਂਅ ’ਚ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਅਪਰੈਲ
ਪੰਜਾਬ ਦੇ ਖੇਤੀਬਾੜੀ ਕਰਜ਼ਾ ਦੇਣ ਵਾਲੇ ਬੈਂਕ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਮੁਲਾਜ਼ਮ ਜਥੇਬੰਦੀ ਦਿ ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ’ਤੇ 15 ਅਪਰੈਲ ਤੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ’ਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਇਹ ਐਲਾਨ ਸੂਬਾ ਕਾਰਜਕਾਰੀ ਦੀ ਅੱਜ ਲੁਧਿਆਣਾ ਵਿੱਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਇਹ ਮੁਲਾਜ਼ਮ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੇ ਹਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਬੈਂਕ ਨਾਲ ਪੰਜਾਬ ਦੇ 8 ਲੱਖ ਤੋਂ ਵੱਧ ਕਿਸਾਨ ਜੁੜੇ ਹੋਏ ਹਨ ਅਤੇ ਜੇਕਰ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਜਾਂਦੀ ਹੈ ਤਾਂ ਇਸ ਦਾ ਸਿੱਧਾਂ ਅਸਰ ਵੱਡੀ ਗਿਣਤੀ ਲੋਕਾਂ ’ਤੇ ਪਵੇਗਾ।

Advertisement

Advertisement
Author Image

Advertisement
Advertisement
×