ਮੁਲਾਜ਼ਮ ਪੈਨਸ਼ਨਰ ਫਰੰਟ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ
ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 24 ਅਗਸਤ
ਮੁਲਾਜ਼ਮ ਪੈਨਸ਼ਨਰ ਸੰਯੁਕਤ ਫਰੰਟ ਦੇ ਸੱਦੇ ’ਤੇ ਇੱਥੋਂ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੋਹੀੜ ਰੋਡ ਸਥਿਤ ਬਿਜਲੀ ਬੋਰਡ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਬੁਲਾਰਿਆਂ ਨੇ ਮੁੱਖ ਮੰਤਰੀ ਵਿਰੁੱਧ ਮੀਟਿੰਗਾਂ ਬੁਲਾ ਕੇ ਮੁੱਕਰ ਜਾਣ ਦਾ ਦੋਸ਼ ਲਾਉਂਦਿਆਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਫਰੰਟ ਵੱਲੋਂ ਨੇੜਲੇ ਭਵਿੱਖ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਵਿਰੋਧਤਾ ਕੀਤੀ ਜਾਵੇਗੀ ਅਤੇ ਥਾਂ-ਥਾਂ ’ਤੇ ਪ੍ਰਦਰਸ਼ਨ ਕੀਤੇ ਜਾਣਗੇ। ਧਰਨੇ ਦੇ ਕਨਵੀਨਰ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਆਸ਼ੂ ਬੈਂਸ ਨੇ ਦੱਸਿਆ ਕਿ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਸੁਖਚਰਨਜੀਤ ਸ਼ਰਮਾ ਦੀ ਅਗਵਾਈ ਹੇਠ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਖ-ਵੱਖ ਸੰਗਠਨਾਂ ਦੇ ਅਹੁਦੇਦਾਰ ਪ੍ਰਿਤਪਾਲ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਪੰਨੂ ਰਾਜਵੀਰ ਸਿੰਘ, ਲਖਵਿੰਦਰ ਸਿੰਘ, ਜਸਵੀਰ ਸਿੰਘ ਅਤੇ ਐੱਸਡੀਓ ਰਣਜੀਤ ਸਿੰਘ ਹਾਜ਼ਰ ਸਨ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ’ਤੇ ਦਿ ਕਲਾਸ ਫ਼ੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਸ਼ਾਖਾ ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੇ ਝੂਠ ਦੀ ਪੰਡ ਫੂਕੀ ਗਈ। ਪਸ਼ੂ ਪਾਲਣ ਵਿਭਾਗ ਮੱਤੇਵਾੜਾ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪਰਮਜੀਤ ਸਿੰਘ, ਵਿਨੋਦ ਕੁਮਾਰ, ਅਸ਼ੌਕ ਕੁਮਾਰ ਮੱਟੂ ਤੇ ਜੀਤ ਸਿੰਘ ਨੇ ਕੀਤੀ। ਆਗੂਆਂ ਵੱਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਗੱਲ ਸੁਣਨ ਲਈ ਤਿਆਰ ਨਹੀਂ ਹੈ। ਇਸ ਮੌਕੇ ਸੁੱਚਾ ਸਿੰਘ, ਬ੍ਰਹਮ ਸਿੰਘ, ਰਮੇਸ਼ ਕੁਮਾਰ, ਪਰਵਿੰਦਰ ਸਿੰਘ, ਰਾਮ ਕਰਨ, ਆਸ਼ਾ ਰਾਣੀ, ਨੰਤ ਰਾਮ, ਮੰਗਲ ਸਿੰਘ, ਪਰਸ਼ੋਤਮ ਸਿੰਘ, ਮਲਕੀਤ ਸਿੰਘ, ਕੁਲਵੀਰ ਸਿੰਘ, ਜਗਜੀਵਨ ਸਿੰਘ, ਸਤਵੰਤ ਸਿੰਘ, ਰੋਸ਼ਨ ਸਿੰਘ ਤੇ ਨਰਿੰਦਰ ਪਾਲ ਹਾਜ਼ਰ ਸਨ।