ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

08:46 AM Aug 09, 2024 IST
ਧਰਨੇ ਨੂੰ ਸੰਬੋਧਨ ਕਰਦੇ ਹੋਏ ਮੁਲਾਜ਼ਮ ਆਗੂ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 8 ਅਗਸਤ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਇੱਥੇ ਜ਼ਿਲ੍ਹਾ ਕੰਪਲੈਕਸ ਅੱਗੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਬੁਲਾਰਿਆਂ ਨੇ ਮੁੱਖ ਮੰਤਰੀ ਵੱਲੋਂ ਮੀਟਿੰਗਾਂ ਲਈ ਵਾਰ-ਵਾਰ ਸਮਾਂ ਦੇ ਕੇ ਮੀਟਿੰਗਾਂ ਨਾ ਕਰਨ ਅਤੇ ਵਾਅਦੇ ਪੂਰੇ ਨਾ ਕਰਨ ਦੀ ਨਿਖੇਧੀ ਕੀਤੀ।
ਧਰਨੇ ਨੂੰ ਹਰਜੀਤ ਸਿੰਘ ਤਰਖਾਣ ਮਾਜਰਾ, ਕੁਲਵੰਤ ਸਿੰਘ, ਗੁਰਬਚਨ ਸਿੰਘ, ਕੁਲਵੰਤ ਸਿੰਘ ਢਿੱਲੋਂ, ਜਸਵਿੰਦਰ ਸਿੰਘ ਆਹਲੂਵਾਲੀਆ, ਸਮਸ਼ੇਰ ਸਿੰਘ, ਕਰਨੈਲ ਸਿੰਘ ਬਸੀ ਪਠਾਣਾ, ਰਣਦੀਪ ਸਿੰਘ, ਦਰਬਾਰਾ ਸਿੰਘ, ਸਰਦਾਰ ਸਿੰਘ, ਜਸਪਾਲ ਸਿੰਘ ਗੜਹੇੜਾ, ਹਰਵਿੰਦਰ ਸਿੰਘ ਰੌਣੀ, ਕਰਨੈਲ ਸਿੰਘ ਬਸੀ, ਨਰਿੰਦਰ ਸਿੰਘ ਚੀਮਾ, ਰਘਬੀਰ ਸਿੰਘ ਬਾਜਵਾ, ਜੋਗਾ ਸਿੰਘ, ਤੀਰਥ ਸਿੰਘ, ਪਰਮਜੀਤ ਸਿੰਘ ਨਾਗਰਾ, ਜਸਮੇਲ ਸਿੰਘ, ਇੰਦਰਜੀਤ ਸਿੰਘ, ਜਸਵੰਤ ਸਿੰਘ ਅਤੇ ਚਰਨ ਸਿੰਘ ਸੇਖੋਂ ਆਦਿ ਨੇ ਸੰਬੋਧਨ ਕੀਤਾ।
ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਲੁਧਿਆਣਾ ਵਿੱਚ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਸੰਘਰਸ ਤੇਜ਼ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਬਾਲਪੁਰ, ਲਖਵੀਰ ਸਿੰਘ ਭੱਟੀ, ਇੰਦਰਜੀਤ ਸਿੰਘ ਨਾਗਰਾ, ਬਲਤੇਜ ਸਿੰਘ ਅਮਲੋਹ ਆਦਿ ਹਾਜ਼ਰ ਸਨ।

Advertisement

Advertisement