For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਦੀ ਅਰਥੀ ਸਾੜੀ

06:57 AM Aug 09, 2024 IST
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਦੀ ਅਰਥੀ ਸਾੜੀ
ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ|- ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 8 ਅਗਸਤ
ਪੈਨਸ਼ਨਰ ਐਸੋਸੀਏਸ਼ਨ ਤੇ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਅੱਜ ਪੱਟੀ ਸ਼ਹਿਰ ਵਿੱਚ ਸੂਬਾ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕਰ ਕੇ ਇੱਕ ਰੋਸ ਮਾਰਚ ਕੱਢ ਕੇ ਸੂਬਾ ਸਰਕਾਰ ਦੀ ਅਰਥੀ ਸਾੜੀ ਗਈ| ਇਸ ਮੌਕੇ ਪੈਨਸ਼ਨਰ ਆਗੂ ਹਰਜਿੰਦਰ ਸਿੰਘ ਜੰਡ ਤੇ ਮੁਲਾਜ਼ਮ ਆਗੂ ਸਰਬਜੀਤ ਸਿੰਘ ਪੱਟੀ ਦੀ ਅਗਵਾਈ ਹੇਠ ਕੀਤੇ ਇਕੱਠ ਨੂੰ ਜਥੇਬੰਦੀ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਅਤੇ ਧਰਮ ਸਿੰਘ ਪੱਟੀ ਨੇ ਸੰਬੋਧਨ ਕੀਤਾ| ਉਨ੍ਹਾਂ ਸਰਕਾਰ ਵੱਲੋਂ ਜਥੇਬੰਦੀ ਨਾਲ ਗੱਲਬਾਤ ਤੋਂ ਭਗੌੜੀ ਹੋਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ। ਜਗਤਾਰ ਸਿੰਘ ਆਸਲ ਤੇ ਸਤਪਾਲ ਸ਼ਰਮਾ ਨੇ ਡੀ ਏ ਦੀਆਂ ਬਕਾਇਆ ਕਿਸ਼ਤਾਂ, ਪੇਅ ਕਮਿਸ਼ਨ ਦਾ ਬਕਾਇਆ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੈਡੀਕਲ ਸਹੂਲਤ ਲਈ ਕੈਸ਼ਲੈਸ ਸਕੀਮ ਤੁਰੰਤ ਦੇਣ ਦੀ ਮੰਗ ਕੀਤੀ। ਜਥੇਬੰਦੀ ਦੀ ਆਗੂ ਨਰਿੰਦਰ ਕੌਰ ਨੇ ਸਰਕਾਰੀ ਤੇ ਅਰਧ- ਸਰਕਾਰੀ ਵਿਭਾਗਾਂ ਅੰਦਰ ਕੰਮ ਕਰਦੇ ਹਰ ਪ੍ਰਕਾਰ ਦੇ ਕਾਮਿਆਂ ਨੂੰ ਨਿਯਮਾਂ ਅਧੀਨ ਉਜਰਤ ਦੇ ਘੇਰੇ ਵਿੱਚ ਲਿਆਉਣ ’ਤੇ ਜ਼ੋਰ ਦਿੱਤਾ| ਇਸ ਮੌਕੇ ਮਲਕੀਅਤ ਸਿੰਘ, ਰਾਜ ਸਿੰਘ, ਰਾਣੀ ਤੇ ਰਾਜ ਕੌਰ ਨੇ ਵੀ ਸੰਬੋਧਨ ਕੀਤਾ|

Advertisement

Advertisement
Advertisement
Author Image

sukhwinder singh

View all posts

Advertisement