For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

06:41 AM Aug 27, 2024 IST
ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 26 ਅਗਸਤ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਵਿਗਿਆਨਕ) ਨਾਲ ਸਬੰਧਤ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਮੁਲਾਜ਼ਮ ਮੰਗਾਂ ’ਤੇ ਚਰਚਾ ਕੀਤੀ ਗਈ। ਸੂਬਾ ਜਨਰਲ ਸਕੱਤਰ ਐਨਡੀ ਤਿਵਾੜੀ, ਗੁਲਜ਼ਾਰ ਖਾਨ, ਨਵਪ੍ਰੀਤ ਸਿੰਘ ਬੱਲੀ, ਬਿੱਕਰ ਸਿੰਘ ਮਾਖਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਮਸਲਿਆਂ ’ਤੇ ਸਾਂਝਾ ਫਰੰਟ ਨਾਲ ਮੀਟਿੰਗਾਂ ਦਾ ਸਮਾਂ ਦੇ ਕੇ ਲਗਾਤਾਰ ਮੁੱਕਰਦੇ ਆ ਰਹੇ ਹਨ। ਮੀਟਿੰਗ ਦੌਰਾਨ ਮੁਲਾਜ਼ਮ ਸਾਥੀਆਂ ਨੇ ਰੋਸ ਦਾ ਪ੍ਰਗਟਾਵਾ ਕਰਦਿਆਂ ਤਿੰਨ ਸਤੰਬਰ ਨੂੰ ਚੰਡੀਗੜ੍ਹ ਵਿੱਚ ਵੱਡੇ ਪੱਧਰ ’ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ ਦਾ ਐਲਾਨ ਕੀਤਾ। ਪਸਸਫ (ਵਿਗਿਆਨਕ) ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਮਨਜ਼ੂਰ ਕੀਤੀ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਸੀ) ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਦੋਦਾ, ਅਮਨਦੀਪ ਬਾਗਪੁਰੀ, ਕੰਵਲਜੀਤ ਸੰਗੋਵਾਲ ਜਲੰਧਰ, ਸੋਮ ਸਿੰਘ ਗੁਰਦਾਸਪੁਰ, ਚਰਨਜੀਤ ਸਿੱਧੂ ਚੰਡੀਗੜ੍ਹ, ਗੁਰਮੀਤ ਸਿੰਘ ਖ਼ਾਲਸਾ ਮੁਹਾਲੀ, ਲਾਲ ਚੰਦ ਨਵਾਂਸ਼ਹਿਰ, ਲਖਵਿੰਦਰ ਸਿੰਘ ਲਾਡੀ ਧਨੌਲਾ, ਡਾ. ਕਰਮਦੀਨ ਸੰਗਰੂਰ, ਮਦਨ ਲਾਲ ਆਈਟੀਆਈ ਫਾਜ਼ਿਲਕਾ, ਅਸ਼ਵਨੀ ਕੁਮਾਰ, ਰਾਕੇਸ਼ ਬੰਟੀ, ਪ੍ਰਦੀਪ ਕੁਮਾਰ, ਰਮਨ ਗੁਪਤਾ, ਪੰਮਾ ਧਾਲੀਵਾਲ, ਪੰਕਜ ਕੁਮਾਰ, ਗੁਰਨਾਮ ਸਿੰਘ ਸਣੇ ਵੱਡੀ ਗਿਣਤੀ ਵਿੱਚ ਵਿਗਿਆਨਕ ਆਗੂ ਸ਼ਾਮਲ ਸਨ। ਉਨ੍ਹਾਂ ਨੇ ਟਰੇਡ ਯੂਨੀਅਨ ਦੀ ਫ਼ਰੀਦਾਬਾਦ ਵਿੱਚ ਹੋਣ ਵਾਲੀ ਦੋ ਰੋਜ਼ਾ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।

Advertisement
Advertisement
Author Image

Advertisement
×