ਮੁਲਾਜ਼ਮਾਂ ਨੇ ਸਰਕਾਰ ਦੇ ‘ਲਾਰਿਆਂ ਦੀ ਪੰਡ’ ਫੂਕੀ
ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 25 ਅਗਸਤ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਨਾ ਕਰਨ ਅਤੇ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁੱਕਰਨ ਦੇ ਵਿਰੋਧ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਅਨੁਸਾਰ ਬਲਾਚੌਰ ਤਹਿਸੀਲ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਚੌਕ ਬਲਾਚੌਰ ਵਿੱਚ ਇਕੱਤਰ ਹੋ ਕੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ। ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾਈ ਆਗੂ ਮੁਕੇਸ਼ ਕੁਮਾਰ, ਸੋਮ ਨਾਥ ਤੱਕਲਾ,ਚੰਦਰ ਸ਼ੇਖਰ ਔਲੀਆਪੁਰ, ਵਰਿੰਦਰ ਕੁਮਾਰ ਬਛੌੜੀ,ਬਲਵੀਰ ਸਿੰਘ, ਸੋਹਣ ਸਿੰਘ ਸੁੱਜੋਵਾਲ, ਸੋਮ ਲਾਲ ਥੋਪੀਆ, ਕੇ.ਕੇ. ਸੋਨੀ, ਮਨੋਹਰ ਲਾਲ, ਰਘਵੀਰ ਸਿੰਘ, ਬਲਵੰਤ ਸਿੰਘ ਅਤੇ ਦੀਦਾਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਗੰਭੀਰ ਨਹੀਂ ਹੈੈ।
ਸ਼ਾਹਕੋਟ (ਪੱਤਰ ਪ੍ਰੇਰਕ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਿਵੀਜ਼ਨ ਢੰਡੋਵਾਲ (ਸ਼ਾਹਕੋਟ) ਅਤੇ ਮਲਸੀਆਂ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਪੈਨਸਨਰਜ਼ ਤੇ ਮੁਲਾਜ਼ਮ ਐਸੋਸੀਏਸਨ ਪਾਵਰਕਾਮ ਟਰਾਂਸਕੋ ਨੇ ਸੰਯੁਕਤ ਰੂਪ ’ਚ ਢੰਡੋਵਾਲ ਵਿੱਚ ਸਰਕਾਰ ਦੀ ਵਾਅਦਾਖ਼ਿਲਾਫੀ ਦੇ ਰੋਸ ਵਜੋਂ ਧਰਨਾ ਦੇ ਕੇ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਮੁਲਾਜ਼ਮ ਆਗੂ ਰੁਪਿੰਦਰ ਸਿੰਘ, ਹਰਮੇਸ਼ ਸਿੰਘ ਮਲਸੀਆਂ, ਦਰਸ਼ਨ ਸਿੰਘ ਕੰਨੀਆਂ, ਹਰਭਜਨ ਸਿੰਘ, ਰਾਮ ਮੂਰਤੀ, ਹਰਬੰਸ ਲਾਲ, ਮੋਹਨ ਲਾਲ, ਸੰਤੋਖ ਸਿੰਘ, ਅਮਰ ਸਿੰਘ, ਦਰਸ਼ਨ ਸਿੰਘ ਡੱਲਾ ਤੇ ਦੀਪਕ ਸੋਬਤੀ ਨੇ ਸੰਬੋਧਨ ਕੀਤਾ।