For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

08:03 AM Aug 08, 2024 IST
ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਸੂਬਾ ਸਰਕਾਰ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮ। -ਫੋਟੋ: ਬੈਂਸ
Advertisement

ਪੱਤਰ ਪ੍ਰੇਰਕ
ਗੁਰਦਾਸਪੁਰ, 7 ਅਗਸਤ
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਮਹਿੰਗਾਈ ਭੱਤੇ ਦੀ ਕਿਸ਼ਤਾਂ ਜਾਰੀ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਮੁਲਾਜ਼ਮਾਂ ਵੱਲੋਂ ਸਥਾਨਕ ਗੁਰੂ ਨਾਨਕ ਪਾਰਕ ਵਿੱਚ ਰੈਲੀ ਕੀਤੀ ਗਈ ਅਤੇ ਸੂਬਾ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।
ਇਸ ਮੌਕੇ ਆਗੂਆਂ ਕੁਲਦੀਪ ਪੁਰੇਵਾਲ, ਅਨਿਲ ਕੁਮਾਰ, ਸੋਮ ਸਿੰਘ, ਬਲਵਿੰਦਰ ਕੌਰ, ਅਵਿਨਾਸ਼ ਸਿੰਘ, ਤਰਸੇਮਪਾਲ ਸ਼ਰਮਾ, ਦਿਲਬਾਗ ਸਿੰਘ ਤੇ ਲਵਪ੍ਰੀਤ ਰੋੜਵਾਲੀ ਨੇ‌ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਤਾਂ ਕੱਚੇ ਮੁਲਾਜ਼ਮਾਂ ਦਾ ਹੱਲ ਕੀਤਾ, ਨਾ ਪੁਰਾਣੀ ਪੈਨਸ਼ਨ ਬਹਾਲ ਕੀਤੀ ਸਗੋਂ ਪਿਛਲੀਆਂ ਸਰਕਾਰਾਂ ਵਾਂਗ ਡੀਏ ਦੀਆਂ ਕਿਸ਼ਤਾਂ ਵੀ ਜਾਰੀ ਨਹੀਂ ਕੀਤੀਆਂ। ਆਗੂਆਂ ਨੇ ਕਿਹਾ ਕਿ ਮਿੱਡ-ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਨਿਗੂਣਾ ਮਾਣਭੱਤਾ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 22 ਅਗਸਤ ਦੀ ਮੀਟਿੰਗ ਕਰਕੇ ਮਸਲੇ ਹੱਲ ਨਾ ਕੀਤੇ ਤਾਂ ਸੂਬਾ ਪੱਧਰੀ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਦਿਲਦਾਰ ਭੰਡਾਲ, ਗੁਰਪ੍ਰੀਤ ਰੰਗੀਲਪੁਰ, ਲਖਵਿੰਦਰ ਭੌਰ ਮਾਇਆਧਾਰੀ, ਰਜਨੀ ਪ੍ਰਕਾਸ਼, ਸਤਬੀਰ ਸਿੰਘ ਭੰਡਾਲ, ਸੁਖਵਿੰਦਰ ਸਿੰਘ ਰੰਧਾਵਾ ਤੇ ਪਵਨ ਕੁਮਾਰ ਨੇ ਵੀ ਸੰਬੋਧਨ ਕੀਤਾ।

Advertisement
Advertisement
Author Image

Advertisement