ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ’ਤੇ ਆਏ ਮੁਲਾਜ਼ਮ

08:05 AM Oct 29, 2024 IST
ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਪੀਐੱਸਆਈਈਸੀ ਮੁਲਾਜ਼ਮ।

ਕੁਲਦੀਪ ਸਿੰਘ
ਚੰਡੀਗੜ੍ਹ, 28 ਅਕਤੂਬਰ
ਪੰਜਾਬ ਦੇ ਮੁਲਾਜ਼ਮਾਂ ਨਾਲ ਕਈ ਵਾਅਦੇ ਕਰਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਸਮੁੱਚੇ ਮੁਲਾਜ਼ਮ ਵਰਗ ’ਚ ਰੋਸ ਹੈ। ਇਸੇ ਰੋਸ ਕਾਰਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਵੱਲੋਂ ਅੱਜ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਹੇਠ ਰੋਸ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਭਲਕੇ 29 ਅਤੇ 30 ਅਕਤੂਬਰ ਨੂੰ ਸੂਬੇ ਭਰ ਦੇ ਸਮੂਹ ਵਿਭਾਗਾਂ ਦੇ ਸਮੁੱਚੇ ਮਨਿਸਟੀਰੀਅਲ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾ ਕੇ ਕੰਮਕਾਜ ਠੱਪ ਕਰਨਗੇ। ਉਨ੍ਹਾਂ ਕਿਹਾ ਕਿ ਦੀਵਾਲੀ ਕਰਕੇ 31 ਅਕਤੂਬਰ ਤੋਂ ਬਾਅਦ ਛੁੱਟੀਆਂ ਰਹਿਣਗੀਆਂ। ਇਸ ਮਗਰੋਂ 4 ਨਵੰਬਰ ਨੂੰ ਦਫ਼ਤਰ ਖੁੱਲ੍ਹਣ ’ਤੇ ਜੇ ਮੁੱਖ ਮੰਤਰੀ ਨੇ ਸੂਬਾ ਕਮੇਟੀ ਨਾਲ ਮੀਟਿੰਗ ਨਾ ਕੀਤੀ ਅਤੇ ਮੰਗਾਂ ਬਾਰੇ ਨੋਟੀਫਿਕੇਸ਼ਨ ਜਾਰੀ ਨਾ ਕੀਤੀ ਤਾਂ ਮੁਲਾਜ਼ਮ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਗੇ।
ਇਸੇ ਤਰ੍ਹਾਂ ਪੰਜਾਬ ਸਮਾਲ ਇੰਡਸਟਰੀ ਅਤੇ ਐਕਸਪੋਰਟ ਕਾਰਪੋਰੇਸ਼ਨ (ਪੀਐੱਸਆਈਈਸੀ) ਵੱਲੋਂ ਵੀ ਜਨਰਲ ਸਕੱਤਰ ਤਾਰਾ ਸਿੰਘ ਦੀ ਅਗਵਾਈ ਹੇਠ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਸਮੇਤ ਹੋਰ ਕਈ ਮੰਗਾਂ ਲਾਗੂ ਕਰਵਾਉਣ ਲਈ ਚੰਡੀਗੜ੍ਹ ਦੇ ਸੈਕਟਰ-17 ’ਚ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਮਾਰਚ ਵਿੱਚ ਭਰਾਤਰੀ ਜਥੇਬੰਦੀਆਂ ਦੇ ਆਗੂ ਹਰਕੇਸ਼ ਰਾਣਾ ਅਤੇ ਗੁਰਦੀਪ ਸਿੰਘ ਵੀ ਸਾਥੀਆਂ ਸਮੇਤ ਸ਼ਾਮਲ ਹੋਏ। ਮਾਰਚ ਮਗਰੋਂ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਤਾਰਾ ਸਿੰਘ ਨੇ ਕਿਹਾ ਕਿ ਭਾਵੇਂ ਹੁਣ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਮੀਦ ਸੀ ਕਿ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਨੂੰ ਮਹਿੰਗਾਈ ਭੱਤੇ ਸਮੇਤ ਬਕਾਏ ਮਿਲ ਜਾਣਗੇ ਪਰ ਹਾਲੇ ਤੱਕ ਸਰਕਾਰ ਦੀ ਚੁੱਪੀ ਨੇ ਮੁਲਾਜ਼ਮਾਂ ਨੂੰ ਸੰਘਰਸ਼ ਲਈ ਮਜਬੂਰ ਕਰ ਦਿੱਤਾ ਹੈ।

Advertisement

ਸਾਂਝਾ ਮੁਲਾਜ਼ਮ ਮੰਚ ਵੱਲੋਂ ਸਰਕਾਰ ਦੀ ਅਰਥੀ ਫੂਕਣ ਦਾ ਐਲਾਨ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਨੇ ਭਲਕੇ 29 ਅਕਤੂਬਰ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਅਤੇ ਸਮੂਹ ਡਾਇਰੈਕਟੋਰੇਟਾਂ ਤੋਂ ਵਾਕਆਊਟ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਅਦ ਦੁਪਹਿਰ 2 ਵਜੇ ਆਪਣੀਆਂ ਡਿਊਟੀਆਂ ਤੋਂ ਵਾਕਆਊਟ ਕਰਕੇ ਸਮੂਹ ਮੁਲਾਜ਼ਮ ਸਕੱਤਰੇਤ ਵਿਚਲੀ ਮੁਲਾਜ਼ਮਾਂ ਵਾਲੀ ਪਾਰਕਿੰਗ ਵਿੱਚ ਪਹੁੰਚਣਗੇ ਜਿੱਥੇ ਕਿ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਇਸ ਦੇ ਨਾਲ ਹੀ ਸੈਕਟਰ-17 ਵਿੱਚ ਹੋਣ ਵਾਲੀਆਂ ਰੈਲੀਆਂ ’ਚ ਵੀ ਮੁਲਾਜ਼ਮਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

Advertisement
Advertisement