ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਾਰੀਵਾਲ ਮਿੱਲ ਦੇ ਮੁਲਾਜ਼ਮਾਂ ਨੂੰ ਜਲਦੀ ਮਿਲੇਗੀ ਬਕਾਇਆ ਰਾਸ਼ੀ

08:06 AM Jul 02, 2023 IST

ਪੱਤਰ ਪ੍ਰੇਰਕ
ਪਠਾਨਕੋਟ, 1 ਜੁਲਾਈ
ਨਿਊ ਐਗਰਟਨ ਵੂਲਨ ਮਿੱਲ ਧਾਰੀਵਾਲ ਦੇ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਜਲਦ ਹੀ ਉਨ੍ਹਾਂ ਦੀਆਂ ਬਕਾਇਆ ਤਨਖਾਹਾਂ ਅਤੇ ਗਰੈਚੂਟੀ ਦਾ ਭੁਗਤਾਨ ਕਰ ਦਿੱਤਾ ਜਾਵੇਗਾ। ਮਰਹੂਮ ਸੰਸਦ ਮੈਂਬਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਇਹ ਬਕਾਇਆ ਦੇਣ ਦੀ ਮਨਜ਼ੂਰੀ ਦੇਣ ਲਈ ਕੇਂਦਰੀ ਟੈਕਸਟਾਈਲ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ ਹੈ।
ਇਸ ਪੱਤਰਕਾਰ ਨੂੰ ਸ਼ੋਸਲ ਮੀਡੀਆ ’ਤੇ ਮੈਸੇਜ ਰਾਹੀਂ ਜਾਣਕਾਰੀ ਦਿੰਦੇ ਹੋਏ ਕਵਿਤਾ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਧਾਰੀਵਾਲ ਮਿੱਲ ਦੇ ਆਗੂ ਜ਼ਿਲ੍ਹਾ ਪ੍ਰਧਾਨ ਤਰਸੇਮ ਦੀ ਅਗਵਾਈ ਵਿੱਚ ਮਿਲੇ ਸਨ ਤੇ ਉਨ੍ਹਾਂ ਨੇ ਦੱਸਿਆ ਸੀ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਗਰੈਚੂਟੀ, ਸੇਵਾਮੁਕਤੀ ਅਤੇ ਹੋਰ ਬਕਾਏ ਪਿਛਲੇ 4 ਸਾਲ ਤੋਂ ਪੈਂਡਿੰਗ ਹਨ। ਇਹ ਬਕਾਏ ਨਾ ਮਿਲਣ ਕਾਰਨ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਬਹੁਤ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਵਿਤਾ ਖੰਨਾ ਨੇ ਦੱਸਿਅਾ ਕਿ ਮੁਲਾਜ਼ਮਾਂ ਦੀ ਇਸ ਮੰਗ ਨੂੰ ਲੈ ਕੇ ਉਹ ਖ਼ੁਦ ਪਿਛਲੇ ਮਹੀਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਮਿਲੇ ਸਨ ਅਤੇ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਫੋਨ ਕਰਕੇ ਬਿੱਲ ਬਣਾਉਣ ਦੀ ਪ੍ਰਕਿਰਿਆ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਅਪਰੈਲ 2022 ਤੱਕ ਦੇ ਬਕਾਏ ਲਈ ਸਰਕਾਰ ਦੇ ਕੇਂਦਰੀ ਬਜਟ ਵਿੱਚ 102.57 ਕਰੋਡ਼ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਕਰਕੇ ਅਪਰੈਲ 2022 ਤੱਕ ਦੇ ਸਾਰੇ ਬਕਾਏ ਜਲਦੀ ਹੀ ਕਲੀਅਰ ਹੋ ਜਾਣਗੇ।

Advertisement

Advertisement
Tags :
ਜਲਦੀਧਾਰੀਵਾਲਬਕਾਇਆਂਮਿੱਲਮਿਲੇਗੀ:ਮੁਲਾਜ਼ਮਾਂਰਾਸ਼ੀ
Advertisement