ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

06:51 AM Sep 30, 2024 IST
ਸੰਗਰੂਰ ਵਿੱਚ ਵਿਧਾਇਕਾ ਦੀ ਰਿਹਾਇਸ਼ ਅੱਗੇ ਸਰਕਾਰ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਸਤੰਬਰ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਐੱਨਪੀਐੱਸ ਮੁਲਾਜ਼ਮਾਂ ਵੱਲੋਂ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਰਿਹਾਇਸ਼ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸਥਾਨਕ ਫੁਆਰਾ ਚੌਕ ਨੇੜੇ ਇਕੱਠੇ ਹੋਏ ਮੁਲਾਜ਼ਮਾਂ ਨੇ ਵਿਧਾਇਕ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ।
ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਂਵਾਲ, ਸੂਬਾ ਕੋ-ਕਨਵੀਨਰ ਜਸਵਿੰਦਰ ਸਿੰਘ ਜੱਸਾ, ਸੁਰੇਸ਼ ਕਾਂਸਲ, ਕਰਨੈਲ ਸਿੰਘ ਮੂਨਕ, ਮਨਪ੍ਰੀਤ ਸਿੰਘ ਟਿੱਬਾ, ਅਮਨਦੀਪ, ਸ਼ੀਤਲ ਕੁਮਾਰ, ਹੁਸ਼ਿਆਰ ਸਿੰਘ ਅਤੇ ਬੂਟਾ ਖਾਂ ਨੇ ਪੰਜਾਬ ਸਰਕਾਰ ਦੇ ਲਾਰਾ ਲਾਊ ਰਵੱਈਏ ਦਾ ਨੋਟਿਸ ਲੈਂਦਿਆਂ ਕਿਹਾ ਕਿ ਸਰਕਾਰ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਵਾਅਦੇ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਇਸ ਡੰਗ ਟਪਾਉ ਨੀਤੀ ਤੋਂ ਅੱਕੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣਾ ਚੋਣ ਵਾਅਦਾ ਤੁਰੰਤ ਪੂਰਾ ਕਰੇ, ਜੇਕਰ ਸਰਕਾਰ ਨੇ ਅੱਜ ਦੇ ਇਸ ਵਿਸ਼ਾਲ ਘਿਰਾਓ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਚਾਰੋਂ ਜ਼ਿਮਨੀ ਚੋਣਾਂ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਗਿੱਦੜਬਾਹਾ ਵਿੱਚ ਵੱਡੀਆਂ ਰੈਲੀਆਂ ਕਰਕੇ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ। ਮੌਜੂਦਾ ਪੰਜਾਬ ਸਰਕਾਰ ਵੱਡੇ ਵੱਡੇ ਕੰਮਾਂ ਨੂੰ ਥੋੜ੍ਹੇ ਸਮੇਂ ਵਿੱਚ ਕਰਕੇ ਦਿਖਾਉਣ ਦਾ ਦਾਅਵਾ ਕਰਦੀ ਹੈ ਪਰ ਖੁਦ ਦੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਲਿਖਤੀ ਕੀਤੇ ਵਾਅਦੇ ਨੂੰ ਦੋ ਸਾਲ ਹੋ ਚੁੱਕੇ ਹਨ ਪਰ ਸਰਕਾਰ ਅਮਲੀ ਜਾਮਾ ਪਾਉਣ ਲਈ ਨਾਕਾਮ ਰਹੀ। ਜਦੋਂਕਿ ਗੁਵਾਂਢੀ ਸੂਬੇ ਦੀ ਸਰਕਾਰ ਨੇ ਬਾਅਦ ਵਿੱਚ ਸਰਕਾਰ ਬਣਾ ਕੇ ਵਾਅਦਾ ਪੂਰਾ ਕਰ ਵਿਖਾਇਆ ਹੈ। ਆਗੂਆਂ ਨੇ ਐਲਾਨ ਕੀਤਾ ਗਿਆ ਕਿ 2 ਅਕਤੂਬਰ ਦੇ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ ਸਾਂਝੇ ਫਰੰਟ ਦੇ ਅੰਬਾਲਾ ਝੰਡਾ ਮਾਰਚ ਵਿੱਚ ਭਾਗ ਲਿਆ ਜਾਵੇਗਾ ਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਹਰਿਆਣਾ ਦੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਗੁਰਪਿੰਦਰ ਕਹੇਰੂ, ਬਲਕਾਰ ਸੁਨਾਮ, ਕੁਲਦੀਪ ਬੋਪਾਰਾਏ, ਸੰਦੀਪ ਸਿੰਘ, ਨਵੀਨ ਕੁਮਾਰ, ਵਿਕਾਸ ਕੁਮਾਰ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਲਖਵੀਰ ਸੋਹੀ, ਸੋਨੂੰ, ਰਾਮ ਸਿੰਘ, ਹਰਕੀਰਤ ਸਿੰਘ, ਹਰਦੀਪ ਸਿੰਘ, ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਦੇਵੀ ਦਿਆਲ, ਸੁਖਪਾਲ ਸਿੰਘ,ਅਮਨਦੀਪ ਸਿੰਘ, ਡਾਕਟਰ ਨਵਰੀਤ ਸਿੰਘ, ਕਿਰਨਾ ਰਾਣੀ, ਹਰੀਦਾਸ ਸਿੰਘ, ਹਰਪਾਲ ਸੁਨਾਮ ਅਤੇ ਹੋਰ ਸਾਥੀ ਮੌਜੂਦ ਸਨ।

Advertisement

Advertisement