ਮੁਲਾਜ਼ਮ ਜਥੇਬੰਦੀਆਂ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ
ਨਿੱਜੀ ਪੱਤਰ ਪ੍ਰੇਰਕ
ਖੰਨਾ, 26 ਅਗਸਤ
ਇੱਥੇ ਵੱਖ-ਵੱਖ ਜਥੇਬੰਦੀਆਂ ਨੇ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਮੰਗਾਂ ਸਬੰਧੀ ਤਹਿਸੀਲ ਦਫ਼ਤਰ ਅੱਗੇ ਗੁਰਸੇਵਕ ਸਿੰਘ ਮੋਹੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਜਗਦੇਵ ਸਿੰਘ, ਚੰਦਨ ਨੇਗੀ ਅਤੇ ਬਲਵੀਰ ਚੰਦ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਵਾਰ-ਵਾਰ ਮੀਟਿੰਗ ਲਈ ਸਮਾਂ ਦੇ ਕੇ ਰੱਦ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਬਿਨਾਂ ਸ਼ਰਤ ਪੱਕੀ ਭਰਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਦਸੰਬਰ 2015 ਤੋਂ ਪਹਿਲਾਂ ਰਿਟਾਇਰ ਹੋਏ ਕਾਮਿਆਂ ਨੂੰ 2.59 ਗੁਣਾਂਕ ਨਾਲ ਪੈਨਸ਼ਨ ਰਿਵਾਈਜ ਕਰ ਕੇ ਬਕਾਇਆ ਦਿੱਤਾ ਜਾਵੇ, ਤਿੰਨੋਂ ਫੌਜਦਾਰੀ ਕਾਨੂੰਨ ਰੱਦ ਕੀਤੇ ਜਾਣ, ਪੱਛਮੀ ਬੰਗਾਲ ਵਿੱਚ ਟਰੇਨੀ ਡਾਕਟਰ ਨਾਲ ਜਬਰ-ਜਨਾਹ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਗੁਰਬਖਸੀਸ਼ ਸਿੰਘ, ਰਣਜੀਤ ਸਿੰਘ, ਕਰਤਾਰ ਚੰਦ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ, ਨੇਤਰ ਸਿੰਘ, ਰਵਿੰਦਰ ਸਿੰਘ ਤੇ ਚੰਦ ਸਿੰਘ ਹਾਜ਼ਰ ਸਨ।