For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਮਿਨੀ ਸਕੱਤਰੇਤ ਘੇਰਿਆ

07:54 AM Jul 17, 2024 IST
ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਮਿਨੀ ਸਕੱਤਰੇਤ ਘੇਰਿਆ
ਸਿਰਸਾ ਵਿਚ ਆਪਣੀਆਂ ਮੰਗਾਂ ਦੇ ਹੱਕ ਵਿਚ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ।
Advertisement

ਪ੍ਰਭੂ ਦਿਆਲ
ਸਿਰਸਾ, 16 ਜੁਲਾਈ
ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ ਪ੍ਰਦਰਸ਼ਨ ਕਰ ਕੇ ਮਿਨੀ ਸਕੱਤਰੇਤ ਘੇਰਿਆ। ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਬਿੱਲ, ਸੜਕ ਸੁਰੱਖਿਆ ਬਿੱਲ, ਚਾਰ ਲੇਬਰ ਕੋਲ ਬਿੱਲ ਰੱਦ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਕਰਮਚਾਰੀਆਂ ਦੀ ਅਗਵਾਈ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਦਨ ਲਾਲ ਖੋਥ, ਰਮੇਸ਼ ਸੈਣੀ, ਰਾਜੇਸ਼ ਭਾਕਰ ਨੇ ਸਾਂਝੇ ਤੌਰ ’ਤੇ ਕੀਤੀ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਇਕੱਠੇ ਹੋਏ ਜਿਥੋਂ ਉਹ ਰੋਸ ਪ੍ਰਦਰਸ਼ਨ ਕਰਦੇ ਹੋਏ ਮਿਨੀ ਸਕੱਤਰੇਤ ਪੁੱਜੇ ਜਿਥੇ ਉਨ੍ਹਾਂ ਨੇ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਦਾ ਕਈ ਘੰਟੇ ਘਿਰਾਓ ਕਰ ਕੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਂ ਆਪਣਾ ਮੰਗ ਪੱਤਰ ਸੌਂਪਿਆ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਅਤੇ ਕਿਰਤੀ ਵਰਗ ਨਾਲ ਕਈ ਵਾਅਦੇ ਕੀਤੇ ਸਨ ਪਰ ਦਸ ਸਾਲ ਪੂਰੇ ਹੋਣ ’ਤੇ ਭਾਜਪਾ ਸਰਕਾਰ ਨੇ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਮੁਲਾਜ਼ਮਾਂ ਤੇ ਹੋਰ ਲੋਕਾਂ ’ਚ ਸਰਕਾਰ ਪ੍ਰਤੀ ਭਾਰੀ ਰੋਹ ਹੈ। ਉਨ੍ਹਾਂ ਕਿਹਾ ਕਿ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਏ, ਆਨਲਾਈਨ ਤਬਾਦਲਾ ਨੀਤੀ ਬੰਦ ਕੀਤੀ ਜਾਵੇ, ਖਾਲੀ ਅਸਾਮੀਆਂ ਦੀ ਪੱਕੀ ਭਰਤੀ ਕੀਤੀ ਜਾਵੇ, ਹਰ ਤਰ੍ਹਾਂ ਦੀ ਛਾਂਟੀ ਕੀਤੇ ਕਾਮਿਆਂ ਨੂੰ ਬਹਾਲ ਕੀਤਾ ਜਾਵੇ, ਬਿਜਲੀ ਬਿੱਲ, ਸੜਕ ਸੁਰੱਖਿਆ ਬਿੱਲ ਅਤੇ ਚਾਰ ਲੇਬਰ ਕੋਡ ਬਿੱਲ ਰੱਦ ਕੀਤੇ ਜਾਣ, ਨਿੱਜੀਕਰਨ, ਆਊਟਸੋਰਸਿੰਗ, ਠੇਕੇਦਾਰੀ ਵਰਗੀਆਂ ਨੀਤੀਆਂ ’ਤੇ ਪਾਬੰਦੀ ਲਾਈ ਜਾਵੇ। ਇਸ ਮੌਕੇ ’ਤ ਮਿਉਂਸਿਪਲ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨੋਜ ਅਠਵਾਲ, ਫਾਇਰ ਬ੍ਰਿਗੇਡ ਯੂਨੀਅਨ ਜ਼ਿਲ੍ਹਾ ਪ੍ਰਧਾਨ ਰਾਜੇਸ਼ ਖਿਚੜ, ਸੁਖਦੇਵ ਸਿੰਘ, ਬਿਜਲੀ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਬਾਬੂਲਾਲ, ਸੁਭਾਸ਼, ਸੁਖਦੇਵ, ਮਕੈਨੀਕਲ ਕਰਮਚਾਰੀ ਯੂਨੀਅਨ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ, ਓਮ ਪ੍ਰਕਾਸ਼, ਹੈਲਥ ਕੰਟਰੈਕਟ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੁਮਿੱਤਰਾ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਮੁਲਾਜ਼ਮ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×