ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਰਾਸਤ ’ਚੋਂ ਭੱਜੇ ਗੈਂਗਸਟਰਾਂ ਤੇ ਪੁਲੀਸ ਵਿਚਾਲੇ ਮੁਕਾਬਲਾ

07:58 AM Nov 08, 2024 IST
ਮੁਕਾਬਲੇ ਦੌਰਾਨ ਜ਼ਖਮੀ ਹੋਏ ਗੈਂਗਸਟਰ ਨੂੰ ਲਿਜਾਂਦੇ ਹੋਏ ਪੁਲੀਸ ਮੁਲਾਜ਼ਮ।

ਹਤਿੰਦਰ ਮਹਿਤਾ
ਜਲੰਧਰ, 7 ਨਵੰਬਰ
ਇਥੋਂ ਦੀ ਕਮਿਸ਼ਨਰੇਟ ਪੁਲੀਸ ਨੇ ਕੌਸ਼ਲ-ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲੀਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਮੁਕਾਬਲੇ ਮਗਰੋਂ ਮੁੜ ਗ੍ਰਿਫ਼ਤਾਰ ਕਰ ਕੇ ਦੋਵਾਂ ਕੋਲੋਂ ਦੋ ਪਿਸਤੌਲਾਂ ਤੇ 5 ਕਾਰਤੂਸ ਬਰਾਮਦ ਕੀਤੇ ਹਨ। ਮੁਕਾਬਲੇ ਦੌਰਾਨ ਗੈਂਗਸਟਰ ਜ਼ਖਮੀ ਵੀ ਹੋਏ ਹਨ। ਪੁਲੀਸ ਦੋਵਾਂ ਗੈਂਗਸਟਰਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਦੋਵਾਂ ਗੈਂਗਸਟਰਾਂ ਦੀ ਪਛਾਣ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ ਵਜੋਂ ਹੋਈ। ਉਨ੍ਹਾਂ ਕਿਹਾ ਕਿ ਦੋਵਾਂ ਗੈਂਗਸਟਰਾਂ ਦਾ ਨਾਮ 17 ਅਕਤੂਬਰ ਨੂੰ ਥਾਣਾ ਭਾਰਗੋ ਕੈਂਪ ਵਿੱਚ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਮੰਗਲਵਾਰ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਟੀਮਾਂ ਨੇ ਇਸ ਕੌਸ਼ਲ-ਬੰਬੀਹਾ ਮੌਡਿਊਲ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਚਾਰ ਹਥਿਆਰ ਬਰਾਮਦ ਕੀਤੇ ਸਨ। ਡੀਜੀਪੀ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਨੇ ਅੱਜ ਗੈਂਗਸਟਰਾਂ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਦਾ ਘੱਟੋ-ਘੱਟ ਡੇਢ ਕਿਲੋਮੀਟਰ ਤੱਕ ਪੈਦਲ ਪਿੱਛਾ ਕੀਤਾ ਤੇ ਦੋਵਾਂ ਨੂੰ ਕਾਬੂ ਕਰ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਮੁਲਾਜ਼ਮ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ ਅਤੇ ਹੁਸ਼ਿਆਰਪੁਰ, ਐੱਸਬੀਐੱਸ ਨਗਰ, ਕਪੂਰਥਲਾ ਸਣੇ ਹੋਰ ਜ਼ਿਲ੍ਹਿਆਂ ਵਿੱਚ ਵੱਡੀਆਂ ਵਾਰਦਾਤਾਂ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨੂੰ ਮਾਲੀ ਸਹਾਇਤਾ ਤੇ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਗਰੋਹਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਗੈਂਗਸਟਰ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਦੇ ਖੁਲਾਸੇ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਦੀਆਂ ਪੁਲੀਸ ਟੀਮਾਂ ਦੋਵਾਂ ਮੁਲਜ਼ਮਾਂ ਨੂੰ ਜਲੰਧਰ ਕੈਂਟ ਦੇ ਬਾਹਰਵਾਰ ਇਕਾਂਤ ਜਗ੍ਹਾ ’ਤੇ ਲੈ ਜਾ ਰਹੀਆਂ ਸਨ, ਜਿੱਥੇ ਉਨ੍ਹਾਂ ਨੇ ਹਥਿਆਰ ਅਤੇ ਗੋਲਾ ਬਾਰੂਦ ਲੁਕਾਉਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਦੋਵੇਂ ਮੁਲਜ਼ਮ ਉਥੋਂ ਬਰਾਮਦ ਪਿਸਤੌਲ ਦੀ ਵਰਤੋਂ ਕਰਕੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਕੇ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ ਪਰ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਜਵਾਬੀ ਫਾਇਰਿੰਗ ਕੀਤੀ ਅਤੇ ਲਗਪਗ ਡੇਢ ਕਿਲੋਮੀਟਰ ਦੂਰ ਤੱਕ ਪਿੱਛਾ ਕਰਨ ਮਗਰੋਂ ਦੋਵਾਂ ਨੂੰ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਇੱਕ ਗੈਂਗਸਟਰ ਦੀ ਸੱਜੀ ਲੱਤ ’ਤੇ ਸੱਟ ਲੱਗ ਗਈ ਜਦੋਂ ਕਿ ਇੱਕ ਹੋਰ ਪੁਲੀਸ ਟੀਮ ਨਾਲ ਹੱਥੋਪਾਈ ਦੌਰਾਨ ਜ਼ਖਮੀ ਹੋ ਗਿਆ। ਸ਼ਰਮਾ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਅਸਲਾ ਐਕਟ, ਐੱਨਡੀਪੀਐੱਸ ਐਕਟ ਤੇ ਕਤਲ ਦੀ ਕੋਸ਼ਿਸ਼ ਆਦਿ ਦੇ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਮੌਕੇ ਤੋਂ ਦੋ ਹੋਰ ਪਿਸਤੌਲਾਂ ਦੀ ਬਰਾਮਦਗੀ ਦੇ ਨਾਲ ਇਸ ਮੌਡਿਊਲ ਤੋਂ ਹੁਣ ਤੱਕ ਕੁੱਲ ਛੇ ਹਥਿਆਰ ਬਰਾਮਦ ਕੀਤੇ ਗਏ ਹਨ, ਜਦਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।

Advertisement

Advertisement