ਸੰਗਰੂਰ ਦੇ ਗੁਰਦੁਆਰਾ ਹਰਗੋਬਿੰਦਪੁਰਾ ਵਿਖੇ ਸਮਾਗਮ ਕਰਵਾਏ
ਸੰਗਰੂਰ(ਗੁਰਦੀਪ ਸਿੰਘ ਲਾਲੀ): ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦਪੁਰਾ ਅਤੇ ਇਲਾਕੇ ਦੇ ਗੁਰੂ ਘਰਾਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਹਰਗੋਬਿੰਦਪੁਰਾ ਵਿਖੇ ਜਗਤਾਰ ਸਿੰਘ ਪ੍ਰਧਾਨ ਰਪ੍ਰੀਤ ਸਿੰਘ ਪ੍ਰੀਤ, ਕੁਲਬੀਰ ਸਿੰਘ ਦੀ ਦੇਖ ਰੇਖ ਹੇਠ ਵਿਸ਼ੇਸ਼ ਦੀਵਾਨ ਸਜਾਏ ਗਏ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸਤਰੀ ਸਤਿਸੰਗ ਸਭਾ ਵੱਲੋਂ ਗੁਰੂ ਸਾਹਿਬ ਜੀ ਦੀ ਉਸਤਤ ਤੇ ਵਡਿਆਈ ਦੇ ਸ਼ਬਦਾਂ ਦਾ ਗਾਇਨ ਕੀਤਾ ਗਿਆ। ਰੇਖਾ ਰਾਣੀ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਕਵਿਤਾਵਾਂ ਗੀਤਾਂ ਰਾਹੀਂ ਗੁਰੂ ਸਾਹਿਬ ਦੇ ਆਗਮਨ ਦਾ ਜ਼ਿਕਰ ਕੀਤਾ। ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ, ਹਰਮਨਜੀਤ ਸਿੰਘ , ਤਰਨਜੀਤ ਸਿੰਘ ਦੇ ਜਥੇ ਨੇ ਭਾਈ ਗੁਰਦਾਸ ਜੀ ਦੁਆਰਾ ਗੁਰੂ ਸਾਹਿਬ ਪ੍ਰਤੀ ਰਚਿਤ ਵਾਰਾਂ ਦਾ ਰਸਭਿੰਨਾ ਕੀਰਤਨ ਕੀਤਾ। ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ ਨੇ ਗੁਰੂ ਸਾਹਿਬ ਦੇ ਜੀਵਨ ਤੇ ਕਥਾ ਵਿਚਾਰ ਕੀਤੀ। ਇਸ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਕਥਾ ਕੀਰਤਨ ਹੋਏ ਅਤੇ ਦੀਵਾਨ ਸਜਾਏ ਗਏ।