ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੂਰੀ ਨੂੰ ਸਮਾਰਟ ਸਿਟੀ ਬਣਾਉਣ ਦੀ ਕਵਾਇਦ ਤੇਜ਼

08:57 AM Aug 05, 2024 IST
ਬਿਜਲੀ ਬੋਰਡ ਦਫ਼ਤਰ ਦੀ ਪੁਰਾਣੀ ਇਮਾਰਤ ਨੂੰ ਢਾਹੇ ਜਾਣ ਦਾ ਦਿ੍ਰਸ਼।

ਹਰਦੀਪ ਸਿੰਘ ਸੋਢੀ
ਧੂਰੀ, 4 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੀ ਯੋਜਨਾ ਤਹਿਤ ਸ਼ਹਿਰ ਅੰਦਰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਜਿਸ ਤਹਿਤ ਸੰਗਰੂਰ ਵਾਲੀ ਕੋਠੀ ਦਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਦੌਰਾ ਕੀਤਾ ਗਿਆ ਹੁਣ ਧੂਰੀ ਦੇ ਮੁੱਖ ਬਜ਼ਾਰ ਨੂੰ ਚੌੜ੍ਹਾ ਕਰਕੇ ਸੜਕ ਵਿੱਚ ਡਿਵਾਇਡਰ ਪਾਉਣ ਲਈ ਬਿਜਲੀ ਬੋਰਡ ਦੇ ਸਭ ਤੋਂ ਪੁਰਾਣੇ ਦਫਤਰ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਦੇ ਦਫਤਰ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਰਮਨਦੀਪ ਸਿੰਘ ਰਮਨ ਨੇ ਕਿਹਾ ਧੂਰੀ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਲਈ ਧੂਰੀ ਦੇ ਸਰਕਾਰੀ ਹਸਪਤਾਲ, ਅਤੇ ਬੱਬਨਪੁਰ ਕੋਲ ਪੈਂਦੇ ਨਹਿਰੀ ਵਿਭਾਗ ਦੇ ਆਰਾਮ ਘਰ ਦਾ ਨਵੀਨੀਕਰਨ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਧੂਰੀ ਦੀ ਪੁਰਾਣੀ ਅਨਾਜ ਮੰਡੀ ਨੂੰ ਇੱਕ ਨਵੀ ਦਿਖ ਦਿੱਤੀ ਜਾਵੇਗੀ ਤੇ ਵਾਰਡ ਨੰਬਰ 4 ਵਿੱਚ ਪੈਂਦੇ ਪਾਰਕ ਵਿੱਚ ਲੋਕਾਂ ਲਈ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਸੁਪਨਾ ਸੀ ਕਿ ਧੂਰੀ ਸ਼ਹਿਰ ਦੇ ਲੋਕਾਂ ਨੂੰ ਹਰ ਸਹੂਲਤ ਦਿੰੰਦੇ ਹੋਏ ਸ਼ਹਿਰ ਨੂੰ ਸਮਾਰਟ ਸਿਟੀ ਬਣਾਇਆ ਜਾਵੇ। ਉਨ੍ਹਾਂ ਇਸ ਤੋਂ ਇਲਾਵਾ ਸ਼ਹਿਰ ਅੰਦਰ ਹੋਰ ਵੱਡੇ ਪ੍ਰਾਜੈਕਟ ਜਲਦੀ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਸੰਗਰੂਰ ਵਾਲੀ ਕੋਠੀ ਨੂੰ ਵੀ ਵਰਤੋਂ ਵਿੱਚ ਲਿਆਂਦਾ ਜਾ ਰਿਹਾ।

Advertisement

Advertisement
Advertisement