ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਤੀਜੇ ਉੱਪਰ ਟਿਕੀਆਂ ਦੇਸ਼-ਵਿਦੇਸ਼ ’ਚ ਵਸਦੇ ਪੰਜਾਬੀਆਂ ਦੀਆਂ ਨਜ਼ਰਾਂ

07:48 AM Jun 04, 2024 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਜੂਨ
ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ਦੇ ਨਤੀਜੇ ਉੱਪਰ ਜਿਥੇ ਸਮੁੱਚੇ ਪੰਜਾਬ ਅਤੇ ਦੇਸ਼-ਵਿਦੇਸ਼ ’ਚ ਵਸਦੇ ਪੰਜਾਬੀਆਂ ਦੀਆਂ ਨਜ਼ਰਾਂ ਟਿਕੀਆਂ ਹਨ ਉੱਥੇ ਚੋਣ ਨਤੀਜੇ ਨੂੰ ਲੈ ਕੇ ਸਿਆਸੀ ਹਲਕਿਆਂ ’ਚ ਕਿਆਸਰਾਈਆਂ ਲੱਗ ਰਹੀਆਂ ਹਨ ਪਰ 4 ਜੂਨ ਨੂੰ ਸਪੱਸ਼ਟ ਹੋ ਜਾਵੇਗਾ ਕਿ ਸੰਗਰੂਰ ਹਲਕੇ ਦੇ ਲੋਕ ਕਿਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਫ਼ਤਵਾ ਦੇਣਗੇ।
ਸੰਗਰੂਰ ਸੰਸਦੀ ਹਲਕੇ ਨੂੰ ਆਮ ਆਦਮੀ ਪਾਰਟੀ ਆਪਣਾ ਗੜ੍ਹ ਮੰਨਦੀ ਹੈ। ਸੰਨ 2014 ਤੇ 2019 ਵਿੱਚ ‘ਆਪ’ ਉਮੀਦਵਾਰ ਭਗਵੰਤ ਮਾਨ ਵੋਟਾਂ ਦੇ ਵੱਡੇ ਫਰਕ ਨਾਲ ਚੋਣ ਜਿੱਤ ਕੇ ਦੇਸ਼ ਦੀ ਸੰਸਦ ਵਿੱਚ ਪੁੱਜੇ ਸਨ ਪਰ ਸਰਕਾਰ ਬਣਨ ਦੇ ਕਰੀਬ ਤਿੰਨ ਮਹੀਨਿਆਂ ਬਾਅਦ ਹੀ ਭਗਵੰਤ ਮਾਨ ਵੱਲੋਂ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇਣ ਕਾਰਨ ਜੂਨ-2022 ’ਚ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਹੋਈ ਜਿਸ ਵਿੱਚ ਸੱਤਾਧਾਰੀ ਧਿਰ ‘ਆਪ’ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਭਾਵੇਂ ‘ਆਪ’ ਵੱਲੋਂ ਸਰਕਾਰ ਦੀ ਕਰੀਬ ਸਵਾ ਦੋ ਸਾਲ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਚੋਣ ਜੰਗ ’ਚ ‘ਆਪ’ ਉਮੀਦਵਾਰ ਮੀਤ ਹੇਅਰ ਸਖਤ ਮੁਕਾਬਲੇ ’ਚ ਹਨ। ਭਾਜਪਾ ਨੂੰ ਉਮੀਦ ਹੈ ਕਿ ਇਸ ਵਾਰ ‘ਕਮਲ ਦਾ ਫੁੱਲ’ ਖਿੜੇਗਾ। ਕਿਸਾਨਾਂ ਦੇ ਸਖਤ ਵਿਰੋਧ ਦੇ ਬਾਵਜੂਦ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਇਸ ਚੋਣ ਵਿੱਚ ਪਿਛਲੀ ਚੋਣ ਵਾਂਗ ਇੱਕ ਮਜ਼ਬੂਤ ਉਮੀਦਵਾਰ ਵਜੋਂ ਉੱਭਰੇ ਹਨ ਜੋ ਦਾਅਵਾ ਕਰ ਰਹੇ ਹਨ ਕਿ ਵੋਟਾਂ ਨਾਲ ਉਨ੍ਹਾਂ ਦੀ ‘ਬਾਲਟੀ’’ ਨੱਕੋ ਨੱਕ ਭਰਨ ਨਾਲ 2022 ਦੀ ਜ਼ਿਮਨੀ ਚੋਣ ਵਾਲਾ ਇਤਿਹਾਸ ਸਿਰਜੇਗੀ।
ਕਾਂਗਰਸ ਦੇ ਉਮੀਦਵਾਰ ਵੀ ਦਾਅਵਾ ਕਰ ਰਹੇ ਹਨ ਕਿ ‘ਸੁਖਪਾਲ ਸਿੰਘ ਖਹਿਰਾ, ਹੱਕ ਸੱਚ ’ਤੇ ਪਹਿਰਾ’ ਦੇ ਨਾਅਰੇ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਜਿਵੇਂ ਹਲਕੇ ਦੇ ਲੋਕਾਂ ਨੇ ਪ੍ਰਚਾਰ ਦੌਰਾਨ ਡਟਵਾਂ ਸਾਥ ਦਿੱਤਾ ਹੈ ਉਸੇ ਤਰ੍ਹਾਂ ਲੋਕ ਫਤਵਾ ਵੀ ਕਾਂਗਰਸ ਦੇ ਹੱਕ ਵਿੱਚ ਭੁਗਤੇਗਾ।

Advertisement

Advertisement