ਬੱਲ੍ਹੋ ਦੇ ਸਰਕਾਰੀ ਸਕੂਲ ਦੀ ਨੁਹਾਰ ਬਦਲੀ
11:09 AM Nov 17, 2023 IST
ਪੱਤਰ ਪ੍ਰੇਰਕ
ਚਾਉਕੇ, 16 ਨਵੰਬਰ
ਗੁਰਬਚਨ ਸਿੰਘ ਸੇਵਾ ਸਮਿਤੀ ਸੁਸਾਇਟੀ ਤਰਫ਼ੋਂ ਸਰਕਾਰੀ ਸਮਾਰਟ ਹਾਈ ਸਕੂਲ ਬੱਲ੍ਹੋ ਵਿਚ ਬਣਾਏ ਗਏ ਕਲਾਸ ਰੂਮ ਰਸੋਈ ਘਰ ਤੇ ਸਾਈਕਲ ਸਟੈਂਡ ਦਾ ਉਦਘਾਟਨ ਡੀਸੀ ਸ਼ੌਕਤ ਅਹਿਮਦ ਪਰੇ ਵੱਲੋਂ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਗੁਰਬਚਨ ਸਿੰਘ ਸੇਵਾ ਸਮਿਤੀ ਸੁਸਾਇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਸੰਸਥਾ ਦੇ ਸਰਪ੍ਰਸਤ ਗੁਰਮੀਤ ਸਿੰਘ ਮਾਨ ਵੱਲੋਂ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ ਜਿਸ ਨਾਲ ਸਰਕਾਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੁਲ ਸਾਲਾਨਾ ਬਜਟ ਦਾ 50 ਪ੍ਰਤੀਸ਼ਤ ਹਿੱਸਾ ਪਿੰਡ ਦੇ ਬੱਚਿਆਂ ਦੀ ਸਿੱਖਿਆ ’ਤੇ ਖ਼ਰਚ ਕੀਤਾ ਜਾਵੇਗਾ। ਸੰਸਥਾ ਦੇ ਮੈਂਬਰ ਭੁਪਿੰਦਰ ਸਿੰਘ ਜਟਾਣਾ ਨੇ ਪਿਛਲੇ 3 ਸਾਲਾ ਵਿਚ ਸੰਸਥਾ ਵੱਲੋਂ ਤਕਰੀਬਨ 2 ਕਰੋੜ ਦੇ ਕੀਤੇ ਗਏ ਕੰਮਾਂ ਦੇ ਵੇਰਵੇ ਪੜ੍ਹ ਕੇ ਸੁਣਾਏ। ਮੁੱਖ ਅਧਿਆਪਕਾ ਜੋਤੀ ਗਰਗ ਨੇ ਧੰਨਵਾਦ ਕੀਤਾ। ਮੰਚ ਸੰਚਾਲਨ ਹਰਪ੍ਰੀਤ ਸਿੰਘ ਜਟਾਣਾ ਅਤੇ ਸੰਦੀਪ ਕੋਰ ਵੱਲੋਂ ਕੀਤਾ ਗਿਆ।
Advertisement
Advertisement