For the best experience, open
https://m.punjabitribuneonline.com
on your mobile browser.
Advertisement

ਬਨੂੜ ਦੇ ਖੇਡ ਸਟੇਡੀਅਮ ਦੀ ਨੁਹਾਰ ਬਦਲੀ

06:35 AM Mar 15, 2024 IST
ਬਨੂੜ ਦੇ ਖੇਡ ਸਟੇਡੀਅਮ ਦੀ ਨੁਹਾਰ ਬਦਲੀ
ਸਟੇਡੀਅਮ ਦੇ ਸਾਫ਼ ਸਫ਼ਾਈ ਕਰਵਾਉਂਦੇ ਹੋਏ ਪ੍ਰਬੰਧਕ। -ਫੋਟੋ: ਚਿੱਲਾ
Advertisement

ਪੱਤਰ ਪ੍ਰੇਰਕ
ਬਨੂੜ, 14 ਮਾਰਚ
ਬਨੂੜ ਵਿਖੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਕਲੱਬ ਵੱਲੋਂ 16 ਅਤੇ 17 ਮਾਰਚ ਨੂੰ ਕਰਾਏ ਜਾ ਰਹੇ 16ਵੇਂ ਕਬੱਡੀ ਕੱਪ ਦੇ ਪ੍ਰਬੰਧਕਾਂ ਨੇ ਬਨੂੜ ਦੇ ਖੇਡ ਸਟੇਡੀਅਮ ਦੀ ਨੁਹਾਰ ਬਦਲ ਦਿੱਤੀ ਹੈ।
ਕਬੱਡੀ ਕੱਪ ਦੇ ਪ੍ਰਬੰਧਕਾਂ ਸਾਧੂ ਸਿੰਘ ਖਲੌਰ, ਜਸਵਿੰਦਰ ਸਿੰਘ ਜੱਸੀ, ਇੰਸਪਪੈਕਟਰ ਮਹਿੰਦਰ ਸਿੰਘ, ਜਗਤਾਰ ਸਿੰਘ ਕਨੌੜ, ਲਛਮਣ ਸਿੰਘ ਚੰਗੇਰਾ, ਬਿਕਰਮਜੀਤ ਸਿੰਘ ਗੀਗੇਮਾਜਰਾ ਨੇ ਦੱਸਿਆ ਕਿ ਸਟੇਡੀਅਮ ਨੂੰ ਨਵਾਂ ਰੰਗ ਤੇ ਲਾਈਟਾਂ ਦੀ ਮੁਰੰਮਤ ਕਰਵਾਈ ਗਈ ਹੈ। ਇਸ ਤੋਂ ਇਲਾਵਾ 20 ਨਵੀਆਂ ਸਟਰੀਟ ਲਾਇਟਾਂ ਲਗਾਈਆਂ ਗਈਆਂ ਗਈਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ 16 ਮਾਰਚ ਨੂੰ ਮਿੰਨੀ ਓਪਨ ਅਤੇ ਪੁਆਧ ਫੈਡਰੇਸ਼ਨ ਦੀਆਂ ਟੀਮਾਂ ਦੇ ਮੁਕਾਬਲੇ ਹੋਣਗੇ। ਇਸੇ ਤਰਾਂ 17 ਮਾਰਚ ਨੂੰ ਮੇਜਰ ਲੀਗ ਦੀਆਂ ਕਬੱਡੀ ਟੀਮਾਂ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਜੇਤੂ ਟੀਮ ਨੂੰ ਢਾਈ ਲੱਖ ਦਾ ਪਹਿਲਾ, ਦੋ ਲੱਖ ਦਾ ਦੂਜਾ ਨਗਦ ਇਨਾਮ ਦਿੱਤਾ ਜਾਵੇਗਾ। ਬੈਸਟ ਰੇਡਰ ਅਤੇ ਜਾਫ਼ੀ ਨੂੰ 1-1 ਲੱਖ ਦੇ ਨਗਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨਾਮ ਵੰਡਣਗੇ।

Advertisement

Advertisement
Author Image

joginder kumar

View all posts

Advertisement
Advertisement
×