For the best experience, open
https://m.punjabitribuneonline.com
on your mobile browser.
Advertisement

ਤੱਥ ਖੋਜ ਕਮੇਟੀ ਵੱਲੋਂ ਮੁਕੰਮਲ ਜਾਂਚ ਰਿਪੋਰਟ ਜਾਰੀ

08:42 AM Jun 25, 2024 IST
ਤੱਥ ਖੋਜ ਕਮੇਟੀ ਵੱਲੋਂ ਮੁਕੰਮਲ ਜਾਂਚ ਰਿਪੋਰਟ ਜਾਰੀ
ਜਥੇਬੰਦੀਆਂ ਵੱਲੋਂ ਬਣਾਈ ਤੱਥ ਖੋਜ ਕਮੇਟੀ ’ਚ ਸ਼ਾਮਲ ਆਗੂ ਜਾਂਚ ਰਿਪੋਰਟ ਜਾਰੀ ਕਰਦੇ ਹੋਏ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਜੂਨ
ਦਲਿਤ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵਾਪਰੀ ਘਟਨਾ ਦੀ ਪੜਤਾਲ ਕਰਨ ਲਈ ਐੱਸਸੀ ਵਰਗ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ’ਤੇ ਆਧਾਰਿਤ ਬਣੀ ‘ਤੱਥ ਖੋਜ ਕਮੇਟੀ’ ਵੱਲੋਂ ਮੁਕੰਮਲ ਜਾਂਚ ਰਿਪੋਰਟ ਜਾਰੀ ਕਰ ਦਿੱਤੀ ਗਈ ਹੈ। ਸਥਾਨਕ ਗ਼ਦਰ ਮੈਮੋਰੀਅਲ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ‘ਤੱਥ ਖੋਜ ਕਮੇਟੀ’ ਵਿੱਚ ਸ਼ਾਮਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਧਰਮਵੀਰ ਹਰੀਗੜ੍ਹ , ਆਈਡੀਪੀ ਦੇ ਪ੍ਰਧਾਨ ਕਰਨੈਲ ਸਿੰਘ ਜਖੇਪਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਸਿੰਘ ਲੌਂਗੋਵਾਲ , ਪੈਪਸੀਕੋ ਵਰਕਰ ਯੂਨੀਅਨ ਦੇ ਕ੍ਰਿਸ਼ਨ ਸਿੰਘ ਭੜੋ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ ਗਦਾਈਆ ਨੇ ਦੱਸਿਆ ਕਿ ਜਾਂਚ ਮਗਰੋਂ ਇਸ ਸਿੱਟੇ ’ਤੇ ਪੁੱਜੇ ਹਾਂ ਕਿ ਕਿਸਾਨ ਆਗੂ ਵੱਲੋਂ ਦੋਵੇਂ ਨੌਜਵਾਨਾਂ ਦੀ ਕੁੱਟਮਾਰ ਅਣਮਨੁੱਖੀ ਤਸ਼ੱਦਦ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਕਿਸੇ ਲੁੱਟ-ਖੋਹ ਦੇ ਇਰਾਦੇ ਨਾਲ ਨਹੀਂ ਵਾਪਰੀ ਅਤੇ ਨਾ ਹੀ ਕਿਸੇ ਜਾਤ-ਪਾਤ ਦੀ ਰੰਜਿਸ਼ ਕਾਰਨ ਵਾਪਰੀ ਹੈ ਸਗੋਂ ਇਹ ਕਥਿਤ ਤੌਰ ’ਤੇ ‘ਨਸ਼ੇ’ ਦੇ ਲੈਣ-ਦੇਣ ਕਾਰਨ ਹੋਈ ਤਕਰਾਰ ਕਾਰਨ ਵਾਪਰੀ ਹੈ। ਕਿਸਾਨ ਆਗੂ ਜਗਤਾਰ ਸਿੰਘ ਲੱਡੀ ਨੂੰ ਕੇਸ ਵਿਚ ਨਾਮਜ਼ਦ ਕਰਨਾ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਜਾਂਚ ਰਿਪੋਰਟ ’ਚ ਕਿਹਾ ਗਿਆ ਕਿ ਦੋਵੇਂ ਧਿਰਾਂ ਵੱਲੋਂ ਆਪਣਾ ਕਾਨੂੰਨੀ ਪੱਖ ਮਜ਼ਬੂਤ ਕਰਨ ਲਈ ਝੂਠ ਦੀ ਵਰਤੋਂ ਕਰਨਾ ਦਰੁਸਤ ਨਹੀਂ ਹੈ ਜੋ ਕਿ ਸਮਾਜ ਵਿੱਚ ਵੰਡੀਆਂ ਪਾਉਣ ਦਾ ਕਾਰਨ ਬਣਦਾ ਹੈ। ਭਾਵੇਂ ਤੱਥ ਖੋਜ ਕਮੇਟੀ ਵੱਲੋਂ ਜਾਂਚ ਰਿਪੋਰਟ ਜਾਰੀ ਕਰ ਦਿੱਤੀ ਹੈ ਪਰ ਦੂਜੇ ਪਾਸੇ ਐੱਸਸੀ ਜਥੇਬੰਦੀਆਂ ਪਹਿਲਾਂ ਹੀ ਤੱਥ ਖੋਜ ਕਮੇਟੀ ਨੂੰ ਰੱਦ ਕਰ ਚੁੱਕੀਆਂ ਹਨ। ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ 26 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਹੈ। ਉਧਰ, ਭਾਕਿਯੂ ਏਕਤਾ ਉਗਰਾਹਾਂ ਰਿਪੋਰਟ ਦੀ ਉਡੀਕ ਵਿੱਚ ਸੀ ਜੋ ਕਿ ਪਹਿਲਾਂ ਹੀ ਮਨਜੀਤ ਸਿੰਘ ਘਰਾਚੋਂ ਤੇ ਹੋਰਾਂ ਖ਼ਿਲਾਫ਼ ਦਰਜ ਕੇਸ ਵਿੱਚੋਂ ਐੱਸਸੀ, ਐਸਟੀ ਰੱਦ ਕਰਨ ਦੀ ਮੰਗ ਕਰ ਚੁੱਕੀ ਹੈ।

Advertisement

Advertisement
Author Image

joginder kumar

View all posts

Advertisement
Advertisement
×