For the best experience, open
https://m.punjabitribuneonline.com
on your mobile browser.
Advertisement

ਫੈਕਟਰੀ ਅਤੇ ਦਵਾਈਆਂ ਦੀ ਦੁਕਾਨ ਨੂੰ ਅੱਗ ਲੱਗੀ

10:36 AM Nov 15, 2024 IST
ਫੈਕਟਰੀ ਅਤੇ ਦਵਾਈਆਂ ਦੀ ਦੁਕਾਨ ਨੂੰ ਅੱਗ ਲੱਗੀ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 14 ਨਵੰਬਰ
ਨਿਊ ਗੋਲਡਨ ਐਵੀਨਿਊ ਇਲਾਕੇ ਵਿੱਚ ਇੱਕ ਫੈਕਟਰੀ ਅਤੇ ਦਵਾਈਆਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ। ਜਾਣਕਾਰੀ ਮੁਤਾਬਿਕ ਪਲਾਸਟਿਕ ਦਾ ਸਾਮਾਨ ਤਿਆਰ ਕਰਨ ਵਾਲੀ ਇਸ ਫੈਕਟਰੀ ਵਿੱਚ ਬੀਤੀ ਰਾਤ ਅਚਨਚੇਤ ਅੱਗ ਲੱਗ ਗਈ ਅਤੇ ਇਸ ਦੀ ਲਪੇਟ ਵਿੱਚ ਨੇੜੇ ਹੀ ਇੱਕ ਦਵਾਈਆਂ ਦੀ ਦੁਕਾਨ ਵੀ ਆ ਗਈ। ਲੋਕਾਂ ਨੇ ਦੱਸਿਆ ਕਿ ਅਚਨਚੇਤੀ ਫੈਕਟਰੀ ਵਿੱਚੋਂ ਅੱਗ ਲੱਗੀ ਦੇਖ ਕੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ ਸੀ। ਦਵਾਈਆਂ ਦੀ ਦੁਕਾਨ ’ਤੇ ਕੰਮ ਕਰਦੀ ਇੱਕ ਕਰਮਚਾਰੀ ਨੇ ਦੱਸਿਆ ਕਿ ਰਾਤ ਵੇਲੇ ਅਚਨਚੇਤੀ ਅੱਗ ਲੱਗਣ ਦੀ ਸੂਚਨਾ ਮਿਲੀ ਜਿਸ ਤੋਂ ਬਾਅਦ ਉਹ ਮੌਕੇ ’ਤੇ ਪੁੱਜੀ। ਅੱਗ ਕਾਰਨ ਦਵਾਈਆਂ ਅਤੇ ਹੋਰ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਗੇਡ ਵਿਭਾਗ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ ਅਤੇ ਲਗਭਗ ਤਿੰਨ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।

Advertisement

Advertisement
Advertisement
Author Image

sukhwinder singh

View all posts

Advertisement