ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਅਗਨੀਵੀਰ ਦੇ ਪਰਿਵਾਰ ਨੂੰ ਨਹੀਂ ਮਿਲਿਆ ਬਣਦਾ ਸਨਮਾਨ

07:04 AM Jul 04, 2024 IST
ਸ਼ਹੀਦ ਅਗਨੀਵੀਰ ਸੁਖਵਿੰਦਰ ਸਿੰਘ ਦੀੇ ਮਾਤਾ ਜਾਣਕਾਰੀ ਦਿੰਦੀ ਹੋਈ।

ਪੱਤਰ ਪ੍ਰੇਰਕ
ਤਪਾ ਮੰਡੀ, 3 ਜੁਲਾਈ
ਪਿੰਡ ਮਹਿਤਾ ਦਾ ਨੌਜਵਾਨ ਅਗਨੀਵੀਰ ਸੁਖਵਿੰਦਰ ਸਿੰਘ ਜੋ 16 ਅਪਰੈਲ ਨੂੰ ਜੰਮੂ ਕਸ਼ਮੀਰ ਸਰਹੱਦ ’ਤੇ ਸ਼ਹੀਦ ਹੋ ਗਿਆ ਸੀ, ਦੇ ਪਰਿਵਾਰ ਨੂੰ ਅਜੇ ਤੱਕ ਬਣਦਾ ਸਨਮਾਨ ਨਹੀਂ ਦਿੱਤਾ ਗਿਆ। ਸ਼ਹੀਦ ਦੀ ਮਾਤਾ ਅਤੇ ਪਿਤਾ ਸੂਬੇਦਾਰ ਨਾਇਬ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਸੱਤਾਧਾਰੀ ਅਤੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੇ ਘਰ ਆਕੇ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਤੱਕ ਉਹ ਸਾਰੇ ਸਿਰਫ ਵਾਅਦੇ ਹੀ ਬਣ ਕੇ ਰਹਿ ਗਏ ਹਨ। ਕੇਂਦਰ ਅਤੇ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਹੀਦ ਅਗਨੀਵੀਰ ਦੇ ਪਰਿਵਾਰ ਨੂੰ ਸਾਰੀਆਂ ਬਣਦੀਆਂ ਰਿਆਇਤਾਂ ਦਿੱਤੀਆਂ ਜਾਣ ਅਤੇ ਨਾਲ ਸ਼ਹੀਦ ਦੀ ਯਾਦ ਵਿੱਚ ਕੋਈ ਯਾਦਗਾਰ ਵੀ ਬਣਾਈ ਜਾਵੇ। ਉਨ੍ਹ੍ਵਾਂ ਕਿਹਾ ਕਿ ਇਸ ਤਰ੍ਹਾਂ ਸ਼ਹੀਦ ਨੂੰ ਅੱਖੋਂ ਪਰੋਖੇ ਕਰਨਾ ਸ਼ਹੀਦ ਦਾ ਅਪਮਾਨ ਹੈ। ਪਿੰਡ ਮਹਿਤਾ ਦੇ ਵਸਨੀਕਾਂ ਵੀ ਮੰਗ ਕੀਤੀ ਕਿ ਇਸ ਪਰਿਵਾਰ ਨੂੰ ਉਹ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ ਜੋ ਫੌਜ ਦੇ ਸ਼ਹੀਦਾਂ ਪਰਿਵਾਰਾਂ ਨੂੰ ਦਿੱਤੀਆਂ ਜਾਂਦੀਆਂ ਹਨ।

Advertisement

Advertisement