ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਪਤਾ ਨਾਬਾਲਗ ਲੜਕੀ ਦੇ ਪਰਿਵਾਰ ਨੇ ਥਾਣੇ ਅੱਗੇ ਧਰਨਾ ਦਿੱਤਾ

06:59 AM Mar 28, 2024 IST
featuredImage featuredImage
ਪੁਲੀਸ ਤੇ ਸਕੂਲ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਾ ਹੋਇਆ ਪੀੜਤ ਪਰਿਵਾਰ ਤੇ ਮੁਹੱਲਾ ਵਾਸੀ।

ਸਰਬਜੀਤ ਸਾਗਰ
ਦੀਨਾਨਗਰ, 27 ਮਾਰਚ
ਇੱਕ ਮਹੀਨਾ ਪਹਿਲਾਂ ਭੇਤਭਰੀ ਹਾਲਤ ’ਚ ਲਾਪਤਾ ਹੋਈ ਗਰੀਨਲੈਂਡ ਪਬਲਿਕ ਸਕੂਲ ਦੀਨਾਨਗਰ ਦੀ 9ਵੀਂ ਜਮਾਤ ਦੀ ਵਿਦਿਆਰਥਣ ਦੇ ਮਾਪਿਆਂ ਵੱਲੋਂ ਅੱਜ ਪੁਲੀਸ ਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਧਰਨਾ ਦਿੱਤਾ ਗਿਆ। ਥਾਣੇ ਅੱਗੇ ਦਿੱਤੇ ਧਰਨੇ ਕਾਰਨ ਕਰੀਬ ਦੋ ਘੰਟਿਆਂ ਤੱਕ ਆਵਾਜਾਈ ਠੱਪ ਕਰ ਕੇ ਪੁਲੀਸ ਅਤੇ ਸਕੂਲ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਲੜਕੀ ਦੀ ਮਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਵੀ ਹਾਲਤ ਵਿੱਚ ਲੱਭ ਕੇ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ। ਧੀ ਦੇ ਸਦਮੇ ਕਾਰਨ ਉਨ੍ਹਾਂ ਦੇ ਪਰਿਵਾਰ ਦੇ ਹੋਣ ਵਾਲੇ ਨੁਕਸਾਨ ਲਈ ਪੁਲੀਸ ਤੇ ਸਕੂਲ ਪ੍ਰਬੰਧਕ ਜ਼ਿੰਮੇਵਾਰ ਹੋਣਗੇ।
ਇਸ ਸਬੰਧੀ ਲੜਕੀ ਦੇ ਮਾਮੇ ਗੌਰਵ ਨੇ ਦੱਸਿਆ ਕਿ ਲੜਕੀ ਦੀ ਗੁੰਮਸ਼ੁਦਗੀ ਰਿਪੋਰਟ ਕਰਵਾਉਣ ਲਈ ਉਹ ਲਗਾਤਾਰ ਤਿੰਨ ਦਿਨ ਪੁਲੀਸ ਦੇ ਤਰਲੇ ਕਰਦੇ ਰਹੇ ਪਰ ਪੁਲੀਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਅੱਜ ਵੀ ਪੁਲੀਸ ਦਾ ਵਤੀਰਾ ਠੀਕ ਨਹੀਂ ਰਿਹਾ, ਜਿਸ ਕਾਰਨ ਉਨ੍ਹਾਂ ਨੇ ਰਿਸ਼ਤੇਦਾਰਾਂ ਤੇ ਮੁਹੱਲਾ ਵਾਸੀਆਂ ਨੇ ਧਰਨਾ ਲਗਾਇਆ ਹੈ। ਪਰਿਵਾਰ ਨੇ ਸਕੂਲ ਪ੍ਰਿੰਸੀਪਲ ਜੋਤੀ ਠਾਕੁਰ ’ਤੇ ਉਨ੍ਹਾਂ ਨੂੰ ਪੈਸਿਆਂ ਦੀ ਪੇਸ਼ਕਸ਼ ਕਰਨ ਸਣੇ ਸਕੂਲ ਦੀਆਂ ਕੁਝ ਹੋਰ ਅਧਿਆਪਕਾਵਾਂ ਉੱਤੇ ਲੜਕੀ ਦੀ ਗੁੰਮਸ਼ੁਦਗੀ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਏ ਹਨ। ਹਾਲਾਂਕਿ ਸੀਸੀਟੀਵੀ ਫੁਟੇਜ ਮੁਤਾਬਕ ਲੜਕੀ 26 ਫਰਵਰੀ ਨੂੰ ਆਪਣੇ ਘਰੋਂ ਜਾਂਦੀ ਦਿਖਾਈ ਦੇ ਰਹੀ ਹੈ ਪਰ ਪਰਿਵਾਰ ਦਾ ਇਲਜ਼ਾਮ ਹੈ ਕਿ ਜਦੋਂ ਉਨ੍ਹਾਂ ਸਕੂਲ ਦੀ ਸੀਸੀਟੀਵੀ ਫੁਟੇਜ ਦਿਖਾਉਣ ਲਈ ਕਿਹਾ ਤਾਂ ਸਕੂਲ ਵੱਲੋਂ ਇਸ ਨੂੰ ਡਿਲੀਟ ਕਰਵਾ ਦਿੱਤਾ ਗਿਆ। ਪਰਿਵਾਰ ਨੇ ਕਿਹਾ ਕਿ ਇੱਕ ਅਧਿਆਪਕਾ ਨੇ ਉਨ੍ਹਾਂ ਨੂੰ ਲੜਕੀ ਦੇ ਕਿਸੇ ਨੌਜਵਾਨ ਨਾਲ ਜਾਣ ਦੀ ਗੱਲ ਆਖੀ ਪਰ ਬਾਅਦ ਵਿੱਚ ਉਹ ਮੁੱਕਰ ਗਈ। ਪਰਿਵਾਰ ਨੇ ਸ਼ੱਕ ਜ਼ਾਹਰ ਕੀਤਾ ਕਿ ਸਕੂਲ ਵੱਲੋਂ ਸੱਚ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਸਾਹਮਣੇ ਆਉਣਾ ਚਾਹੀਦਾ ਹੈ।

Advertisement

ਮਾਣਹਾਨੀ ਦਾ ਕੇਸ ਦਰਜ ਕਰਵਾਵਾਂਗੀ: ਪ੍ਰਿੰਸੀਪਲ

ਗਰੀਨਲੈਂਡ ਸਕੂਲ ਦੀ ਪ੍ਰਿੰਸੀਪਲ ਜੋਤੀ ਠਾਕੁਰ ਨੇ ਆਪਣੇ ’ਤੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਸਕੂਲ ਦੀ ਬਿਨਾਂ ਵਜ੍ਹਾ ਬਦਨਾਮੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਝੂਠੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰਨਗੇ।

ਪੁਲੀਸ ਆਪਣਾ ਕੰਮ ਕਰ ਰਹੀ ਹੈ: ਐੱਸਅੱੈਚਓ

ਐੱਸਐੱਚਓ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲੀਸ ਨੇ ਐਫ਼ਆਈਆਰ ਪਹਿਲਾਂ ਹੀ ਦਰਜ ਕੀਤੀ ਹੋਈ ਹੈ ਤੇ ਦੋ ਵਾਰ ਸਕੂਲ ਮੈਨੇਜਮੈਂਟ ਤੋਂ ਵੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਜੇ ਪਰਿਵਾਰ ਨੂੰ ਕੁਝ ਸ਼ੱਕ ਹੈ ਤਾਂ ਉਸ ਨੂੰ ਦੂਰ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਆਪਣਾ ਕੰਮ ਸਹੀ ਢੰਗ ਨਾਲ ਕਰ ਰਹੀ ਹੈ।

Advertisement

Advertisement