ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤ ਮਜ਼ਦੂਰਾਂ ਨੇ ਰਾਖਵੀਂ ਜ਼ਮੀਨ ਲਈ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

10:39 AM Jul 21, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 20 ਜੁਲਾਈ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਨੇੜਲੇ ਪਿੰਡ ਗੋਬਿੰਦਪੁਰਾ ਪਾਪੜਾ ’ਚ ਪੰਚਾਇਤ ਦੀ ਤੀਜੇ ਹਿੱਸੇ ਦੀ ਰਾਖਵੀਂ ਜ਼ਮੀਨ ਦੇ ਮਾਮਲੇ ਸਬੰਧੀ ਵਿਧਾਇਕ ਬਰਿੰਦਰ ਗੋਇਲ ਦੇ ਨਾਂ ਉਨ੍ਹਾਂ ਦੇ ਦਫ਼ਤਰ ਵਿੱਚ ਮੰਗ ਪੱਤਰ ਸੌਂਪਿਆ ਗਿਆ। ਖੇਤ ਮਜ਼ਦੂਰ ਅਤੇ ਵਰਕਰਾਂ ਨੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਝੰਡੇ ਹੇਠ ਜ਼ਿਲ੍ਹਾ ਆਗੂ ਗੋਪੀਗਰ ਕਲਰ ਭੈਣੀ ਤੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਦੀ ਅਗਵਾਈ ਵਿੱਚ ਵਿਧਾਇਕ ਦੇ ਦਫਤਰ ’ਚ ਉਨ੍ਹਾਂ ਦੇ ਭਰਾ ਐਕਸੀਅਨ ਸੇਵਾਮੁਕਤ ਨਰਿੰਦਰ ਗੋਇਲ ਨੂੰ ਮੰਗ ਪੱਤਰ ਦਿੱਤਾ। ਯੂਨੀਅਨ ਨੇ ਪੱਤਰ ਨਾਲ ਪੰਜਾਬ ਸਰਕਾਰ ਵੱਲੋਂ 2017 ਵਿੱਚ ਕੀਤੇ ਗਏ ਨੋਟੀਫਿਕੇਸ਼ਨ ਦੀ ਕਾਪੀ ਨੂੰ ਵੀ ਨੱਥੀ ਕੀਤਾ ਹੈ, ਜਿਸ ਵਿੱਚ ਲਿਖਿਆ ਹੈ ਕਿ ਪਹਿਲ ਦੇ ਆਧਾਰ ’ਤੇ ਵੱਧ ਗਿਣਤੀ ਐੱਸਸੀ ਮਜ਼ਦੂਰ ਪਰਿਵਾਰਾਂ ਨੂੰ ਬੋਲੀ ਦੇਣ ਦਾ ਅਧਿਕਾਰ ਹੈ ਤਾਂ ਜੋ ਇਹ ਮਜ਼ਦੂਰ ਪਰਿਵਾਰ ਰਾਖਵੀਆਂ ਜ਼ਮੀਨਾਂ ’ਤੇ ਸਾਂਝੀ ਖੇਤੀ ਕਰ ਕੇ ਆਪਣਾ ਰੁਜ਼ਗਾਰ ਪੈਦਾ ਕਰ ਸਕਣ। ਜ਼ਿਕਰਯੋਗ ਹੈ ਕਿ ਪਿੰਡ ਗੋਬਿੰਦਪੁਰਾ ਪਾਪੜਾ ਦੇ ਦੋ ਵਿਅਕਤੀਆਂ ਵੱਲੋਂ ਡੰਮੀ ਬੋਲੀ ਦੇਣ ਦੇ ਚੱਕਰ ਵਜੋਂ ਪੰਚਾਇਤ ਅਧਿਕਾਰੀਆਂ ਨੂੰ ਪਿਛਲੇ ਸਮੇਂ ’ਚ ਤਿੰਨ ਬੋਲੀਆਂ ਰੱਦ ਕਰਨੀਆਂ ਪਈਆਂ ਸਨ। ਹੁਣ ਇਸ ਜ਼ਮੀਨ ਦੀ ਬੋਲੀ 22 ਜੁਲਾਈ ਨੂੰ ਸ਼ਾਮੀ 4 ਵਜੇ ਐੱਸਸੀ ਧਰਮਸ਼ਾਲਾ ਵਿੱਚ ਰੱਖੀ ਗਈ ਹੈ।

Advertisement

Advertisement
Advertisement