ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ-ਮਜ਼ਦੂਰ ਜਥੇਬੰਦੀ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਮੰਗਿਆ

09:10 AM Jul 16, 2023 IST
ਮੀਟਿੰਗ ਤੋਂ ਬਾਅਦ ਜਾਣਕਾਰੀ ਸਾਂਝੀ ਕਰਦੇ ਹੋਏ ਆਗੂ। -ਫ਼ੋਟੋ: ਗਿੱਲ

ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 15 ਜੁਲਾਈ
ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਅਤੇ ਸਕੱਤਰ ਜਸਦੇਵ ਸਿੰਘ ਲਲਤੋਂ ਅਨੁਸਾਰ ਜਥੇਬੰਦੀ ਦੀ ਮੀਟਿੰਗ ਵਿੱਚ ਪਾਸ ਮਤੇ ਰਾਹੀਂ ਹੜ੍ਹਾਂ ਕਾਰਨ ਮੁਕੰਮਲ ਤਬਾਹ ਹੋਈ ਫ਼ਸਲ ਦਾ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਹੜ੍ਹਾਂ ਦੀ ਲਪੇਟ ਵਿੱਚ ਆ ਕੇ ਮਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੁਲੀਸ ਪੈਟਰਨ ’ਤੇ ਇਕ ਕਰੋੜ ਰੁਪਏ ਅਤੇ ਪਸ਼ੂਆਂ ਦਾ ਮੁਕੰਮਲ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ।
ਜਥੇਬੰਦੀ ਨੇ ਦੋਸ਼ ਲਾਇਆ ਕਿ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਬਾਵਜੂਦ ਭਾਖੜਾ ਡੈਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਜੂਨ ਮਹੀਨੇ ਵਿੱਚ ਦਰਿਆਵਾਂ ’ਚ ਲੋੜੀਂਦਾ ਪਾਣੀ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰਾਜਸਥਾਨ ਅਤੇ ਹਰਿਆਣਾ ਦੀਆਂ ਨਹਿਰਾਂ ਵਿੱਚ ਹੁਣ ਵੀ ਪਾਣੀ ਨਾ ਛੱਡ ਜਾਣ ਕੇ ਹੜ੍ਹਾਂ ਦੀ ਸਥਿਤੀ ਨੂੰ ਗੰਭੀਰ ਬਣਾਉਣ ਵਿੱਚ ਅਹਿਮ ਰੋਲ ਨਿਭਾਇਆ ਹੈ।

Advertisement

Advertisement
Tags :
ਹੜ੍ਹਕਿਸਾਨ-ਮਜ਼ਦੂਰਜਥੇਬੰਦੀਪੀੜਤਾਂਮੰਗਿਆਮੁਆਵਜ਼ਾ