ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀਆਂ ਨੇ ਮੁੱਖ ਚੋਣ ਅਫ਼ਸਰ ਤੇ ਏਡੀਜੀਪੀ ਨਾਲ ਮੁਲਾਕਾਤ ਕੀਤੀ

08:46 AM May 10, 2024 IST
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਮਈ
ਪੰਜਾਬ ਵਿੱਚ ਭਾਜਪਾ ਅਤੇ ਸੱਤਾਧਾਰੀ ‘ਆਪ’ ਸਮੇਤ ਹੋਰ ਕਿਸਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਤੋਂ ਆਪਣੇ ਸਵਾਲਾਂ ਦੇ ਜਵਾਬ ਪੁੱਛਣ ਦਾ ਮਾਮਲਾ ਕਾਫ਼ੀ ਭੱਖ ਗਿਆ ਹੈ। ਹੁਣ ਇਹ ਮਾਮਲਾ ਪੰਜਾਬ ਦੇ ਮੁੱਖ ਚੁਣ ਅਧਿਕਾਰੀ ਅਤੇ ਏਡੀਜੀਪੀ ਕੋਲ ਪਹੁੰਚ ਗਿਆ ਹੈ।
ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ ਕਿਸਾਨਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਉਕਤ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਦਿੱਤੇ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਨਵਨੀਤ ਸਿੰਘ ਬਰਾੜ ਅਤੇ ਜਤਿੰਦਰਪਾਲ ਲੱਖੋਵਾਲ ਵੀ ਮੌਜੂਦ ਸਨ। ਕਿਸਾਨਾਂ ਨੇ ਭਾਜਪਾ ’ਤੇ ਸਮਾਜ ਵਿੱਚ ਅੰਨਦਾਤਾ ਦੀ ਮਾੜੀ ਤਸਵੀਰ ਪੇਸ਼ ਕਰਨ ਦਾ ਦੋਸ਼ ਲਾਇਆ ਹੈ।
ਭਾਜਪਾ ਆਗੂਆਂ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮਿਲ ਕੇ ਮੰਗ ਪੱਤਰ ਦਿੱਤਾ। ਵਫ਼ਦ ਨੇ ਦੋਸ਼ ਲਾਇਆ ਕਿ ਸਵਾਲ ਕਰਨ ਵਾਲੇ ਕਿਸਾਨਾਂ, ਮਜ਼ਦੂਰਾਂ ਅਤੇ ਲੋਕਾਂ ਦੀ ਅਜਿਹੀ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਵੇਂ ਉਹ ਖਰੂਦੀ ਤੇ ਹਾਲਾਤ ਵਿਗਾੜਨ ਵਾਲੇ ਲੋਕ ਹੋਣ। ਕਿਸਾਨ ਆਗੂਆਂ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਨੇ ਸੱਤਾ ਦੇ ਨਸ਼ੇ ਵਿੱਚ ਲੋਕਾਂ ਨਾਲ ਬਹੁਤ ਜ਼ਿਆਦਤੀਆਂ ਕੀਤੀਆਂ ਹਨ, ਇਸ ਲਈ ਕਿਸਾਨਾਂ ਸਮੇਤ ਇਨਸਾਫ਼ਪਸੰਦ ਲੋਕ ਜਦੋਂ ਵੋਟਾਂ ਮੰਗਣ ਆਉਣ ਸਮੇਂ ਇਨ੍ਹਾਂ ਤੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਸਵਾਲਾਂ ਦੇ ਜਵਾਬ ਦੇਣ ਤੋਂ ਟਾਲਾ ਵੱਟਦੇ ਹਨ। ਇਹੀ ਨਹੀਂ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਕਿਤੇ ਜਾਂਦੇ ਹਨ ਤਾਂ ਸਵਾਲ ਕਰਨ ਵਾਲੇ ਲੋਕਾਂ ਨੂੰ ਫੜ ਕੇ ਥਾਣਿਆਂ ਵਿੱਚ ਡੱਕਿਆ ਜਾਂਦਾ ਹੈ।
ਕਿਸਾਨਾਂ ਨੇ ਚੋਣ ਅਧਿਕਾਰੀ ਅਤੇ ਏਡੀਜੀਪੀ ਨੂੰ ਯਕੀਨ ਦਿਵਾਇਆ ਕਿ ਕਿਸਾਨ ਸ਼ਾਂਤਮਈ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਸਾਰੇ ਉਮੀਦਵਾਰਾਂ ਨੂੰ ਹਰੇਕ ਹਾਲ ਵਿੱਚ ਸਵਾਲ ਪੁੱਛਣਗੇ ਪਰ ਉਨ੍ਹਾਂ ਨਾਲ ਗੈਰ-ਸੰਵਿਧਾਨਕ ਧੱਕਾਮੁੱਕੀ ਜਾਂ ਪੁਲੀਸ ਜ਼ਿਆਦਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਸਾਰੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਸ਼ਾਂਤੀਮਈ ਤਰੀਕੇ ਨਾਲ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਾ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣ।

Advertisement

Advertisement
Advertisement