ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਕੰਗਨਾ ਖ਼ਿਲਾਫ਼ ਪੰਜਾਬ ਸਰਕਾਰ ਕੋਲੋਂ ਸਖ਼ਤ ਕਾਰਵਾਈ ਮੰਗੀ

07:26 AM Jun 10, 2024 IST
ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਾ ਇੱਕ ਆਗੂ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 9 ਜੂਨ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੀਆਈਐੱਸਐਫ ਦੀ ਜਵਾਨ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ ਕਸ ਰੱਦ ਕਰਕੇ ਕੰਗਨਾ ਰਣੌਤ ਨੂੰ ਕਸੂਰਵਾਰ ਮੰਨਦੇ ਹੋਏ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਥੇਬੰਦੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਕਿਸਾਨੀ ਸੰਘਰਸ਼ ਦੌਰਾਨ ਵੀ ਕਿਸਾਨਾਂ ਖ਼ਿਲਾਫ਼ ਜ਼ਹਿਰ ਉਗਲਦੀ ਰਹੀ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਅਤੇ ਅੰਤਰਿੰਗ ਕਮੇਟੀ ਪੰਜਾਬ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਦੱਸਿਆ ਕਿ ਕੰਗਨਾ ਰਣੌਤ ਦੇ ਮਾਰੇ ਥੱਪੜ ਦੇ ਮਾਮਲੇ ਦੀ ਸੱਚਾਈ ਉਥੇ ਤਾਇਨਾਤ ਇੱਕ ਸਕਿਉਰਿਟੀ ਮੁਲਾਜ਼ਮ ਦੇ ਦੱਸਣ ਮੁਤਾਬਕ ਕੁਝ ਹੋਰ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਨੇ ਹਵਾਈ ਅੱਡੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਗਨਾ ਨੂੰ ਆਪਣਾ ਪਰਸ ਅਤੇ ਮੋਬਾਈਲ ਫੋਨ ਸਕਿਉਰਿਟੀ ਸਕੈਨਰ ਰਾਹੀਂ ਲੰਘਾਉਣ ਨੂੰ ਕਿਹਾ ਸੀ ਜਿਸ ਤੋਂ ਉਸ ਨੇ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ, ‘‘ਫਿਰ ਕੰਗਨਾ ਨੇ ਕੁਲਵਿੰਦਰ ਕੌਰ ਦੀ ਨੇਮ ਪਲੇਟ ਤੋਂ ਉਸ ਨਾਮ ਪੜ੍ਹ ਕੇ ਕਿਹਾ ਕਿ ਆਪ ਪੰਜਾਬ ਸੇ ਹੈਂ, ਔਰ ਖਾਲਿਸਤਾਨੀ ਹੈਂ।’’ ਇਸ ਤੋਂ ਗੁੱਸੇ ’ਚ ਆ ਕੇ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਦੇ ਥੱਪੜ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸੁਰੱਖਿਆ ਕਰਮਚਾਰੀ ਦਾ ਸਾਥ ਨਾ ਦੇਣਾ, ਸਰਕਾਰੀ ਕੰਮ ’ਚ ਵਿਘਨ ਪਾਉਣ ਸਮੇਤ ਕੁਲਵਿੰਦਰ ਕੌਰ ਨੂੰ ਖ਼ਾਲਿਸਤਾਨੀ ਕਹਿ ਕੇ ਭੜਕਾਊ ਸ਼ਬਦਾਵਲੀ ਵਰਤਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਅਤੇ ਸੰਵਿਧਾਨ ਬਚਾਓ ਮੰਚ ਦੇ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਮੰਗ ਕੀਤੀ ਕਿ ਕੰਗਨਾ ਰਣੌਤ ਵੱਲੋਂ ਡਿਊਟੀ ’ਤੇ ਤਾਇਨਾਤ ਮੁਲਾਜ਼ਮ ਨਾਲ ਬਦਸਲੂਕੀ ਕਰਕੇ ਉਨ੍ਹਾਂ ਦੀ ਡਿਊਟੀ ’ਚ ਵਿਘਨ ਪਾਉਣ ਸਬੰਧੀ ਮਾਮਲਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਰ ਕੀਤਾ ਜਾਵੇ।

Advertisement

Advertisement
Advertisement