ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਦੇ ਘਰ ਅੱਗਿਓਂ ਧਰਨਾ ਸਮਾਪਤ
ਪੱਤਰ ਪ੍ਰੇਰਕ
ਚੇਤਨਪੁਰਾ, 24 ਅਕਤੂਬਰ
ਬਾਸਮਤੀ ਦੇ ਐੱਮਐਸਪੀ ਦੇ ਮੁੱਦੇ ਨੂੰ ਚੁੱਕਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਸਾਹਮਣੇ ਲੱਗਾ ਤਿੰਨ ਦਿਨਾਂ ਲਗਾਤਾਰ ਧਰਨਾ ਅੱਜ ਸਮਾਪਤ ਹੋ ਗਿਆ। ਇਸ ਮੌਕੇ ਕਿਸਾਨਾਂ ਨੇ ਬਾਸਮਤੀ ਦੀ ਹੋ ਰਹੀ ਲੁੱਟ ਵਿਰੁੱਧ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅੱਜ ਦੇ ਧਰਨੇ ਵਿੱਚ ਮਨਜੀਤ ਸਿੰਘ ਬਾਠ ਪ੍ਰਧਾਨ ਸੰਯੁਕਤ ਭਲਾਈ ਸੰਸਥਾ ਅਜਨਾਲਾ ਦੀ ਅਗਵਾਈ ਵਿੱਚ ਵੱਡਾ ਜਥਾ ਸ਼ਾਮਿਲ ਹੋਇਆ। ਅੱਜ ਧਰਨੇ ਵਿੱਚ ਸ਼ਾਮਲ ਸੈਂਕੜੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਸਹਿੰਸਰਾ ਤੇ ਜ਼ਿਲ੍ਹਾ ਖਜ਼ਾਨਚੀ ਮੇਜਰ ਸਿੰਘ ਕੜਿਆਲ ਨੇ ਕਿਹਾ ਕਿ ਜੋ ਸੰਯੁਕਤ ਕਿਸਾਨ ਮੋਰਚੇ ਨੇ ਅੱਜ ਲੁਧਿਆਣਾ ਮੀਟਿੰਗ ਵਿੱਚ 25 ਅਕਤੂਬਰ ਨੂੰ 4 ਘੰਟੇ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ ਉਸ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ।
ਫਗਵਾੜਾ(ਜਸਬੀਰ ਸਿੰਘ ਚਾਨਾ): ਕਿਸਾਨਾਂ ਵਲੋਂ ਝੋਨੇ ਦੀ ਖ਼ਰੀਦ ਨਾ ਹੋਣ ਦੇ ਰੋਸ ਵਜੋਂ ਸ਼ੂਗਰ ਮਿੱਲ ਚੌਕ ’ਚ ਸ਼ੁਰੂ ਕੀਤਾ ਗਿਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨਾਂ ਨੇ ਪੁੱਜ ਕੇ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਨੂੰ ਇਸ ਮਸਲੇ ਦਾ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਆਦਿ ਨੇ ਸੰਬੋਧਨ ਕੀਤਾ।
ਚੱਕ ਬਾਹਮਣੀਆਂ ਦਾ ਟੌਲ ਅੱਠਵੇਂ ਦਿਨ ਵੀ ਪਰਚੀ ਮੁਕਤ ਰਿਹਾ
ਸ਼ਾਹਕੋਟ (ਪੱਤਰ ਪ੍ਰੇਰਕ): ਮੰਡੀਆਂ ਵਿਚ ਝੋਨੇ ਦੀ ਹੋ ਰਹੀ ਬੇਕਦਰੀ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਵੱਲੋਂ ਕੌਮੀ ਸ਼ਾਹਰਾਹ ’ਤੇ ਸਥਿਤ ਚੱਕ ਬਾਹਮਣੀਆਂ ਦਾ ਟੌਲ ਪਲਾਜ਼ਾ ਅੱਜ ਅੱਠਵੇਂ ਦਿਨ ਪਰਚੀ ਮੁਕਤ ਕਰਕੇ ਧਰਨਾ ਲਗਾਇਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ ਅਤੇ ਸਕੱਤਰ ਗੁਰਚਰਨ ਸਿੰਘ,ਬਲਕਾਰ ਪ੍ਰਧਾਨ ਬਲਕਾਰ ਸਿੰਘ ਫਾਜਿਲਵਾਲ, ਸਕੱਤਰ ਮਨਜੀਤ ਸਿੰਘ ਸਾਬੀ,ਜਸਪਾਲ ਸਿੰਘ ਸੰਢਾਂਵਾਲ,ਕੁੰਦਨ ਸਿੰਘ ਅਤੇ ਗੁਰਮੁਖ ਸਿੰਘ ਸਿੱਧੂ ਨੇ ਪੰਜਾਬ ਭਰ ਵਿਚ ਮੋਰਚੇ ਜਾਰੀ ਰਹਿਣਗੇ।