ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੋਕੇ ਵਾਲੀ ਮਸ਼ੀਨ ’ਚ ਆਉਣ ਕਾਰਨ ਕਿਸਾਨ ਦਾ ਹੱਥ ਕੱਟਿਆ

05:12 PM Jul 24, 2024 IST

ਜਸਵੰਤ ਸਿੰਘ ਥਿੰਦ
ਮਮਦੋਟ, 24 ਜੁਲਾਈ

Advertisement

ਬਲਾਕ ਮਮਦੋਟ ਦੇ ਸਰਹੱਦੀ ਪਿੰਡ ਜਾਮਾ ਰੱਖਈਆ ਹਿਠਾੜ ਦੇ ਕਿਸਾਨ ਦਾ ਟੋਕੇ ਵਾਲੀ ਮਸ਼ੀਨ 'ਚ ਆਉਣ ਕਾਰਨ ਹੱਥ ਗੁੱਟ ਤੱਕ ਕੱਟਿਆ ਗਿਆ। ਉਸ ਦੇ ਪਰਿਵਾਰਕ ਮੈਂਬਰ ਪਾਲਾ ਸਿੰਘ ਨੇ ਦੱਸਿਆ ਕਿ ਕਮਲਜੀਤ ਸਿੰਘ (33) ਆਪਣੇ ਪਸ਼ੂਆਂ ਲਈ ਟੋਕੇ ਵਾਲੀ ਮਸ਼ੀਨ ਵਿਚ ਚਾਰਾ ਕੁਤਰ ਰਿਹਾ ਸੀ ਤਾਂ ਅਚਾਨਕ ਉਸ ਦੀਆਂ ਦੋਵੇਂ ਬਾਂਹਾਂ ਟੋਕੇ ਵਾਲੀ ਮਸ਼ੀਨ ਵਿੱਚ ਆ ਗਈਆਂ ਜਿਸ ਕਾਰਨ ਸੱਜੇ ਹੱਥ ਦਾ ਗੁੱਟ ਤੱਕ ਕੱਟਿਆ ਗਿਆ ਹੈ ਜਦਕਿ ਖੱਬੀ ਬਾਹ ਵੀ ਪੂਰੀ ਤਰ੍ਹਾਂ ਫੱਟੜ ਹੋ ਗਈ। ਕਮਲਪ੍ਰੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਲਾਕੇ ਦੇ ਕਿਸਾਨ ਆਗੂਆਂ ਤੇ ਪਰਿਵਾਰਕ ਮੈਬਰਾਂ ਨੇ ਪੰਜਾਬ ਸਰਕਾਰ ਤੋਂ ਪੀੜਤ ਕਿਸਾਨ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

Advertisement
Advertisement
Advertisement