ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂਆਂ ਨੇ ਪੇਸ਼ੀ ਭੁਗਤੀ, ਕੇਂਦਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਗਾਏ

09:05 AM Oct 06, 2024 IST

ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਨਵੀਂ ਦਿੱਲੀ/ਖਨੌਰੀ, 5 ਅਕਤੂਬਰ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਦੋਸ਼ ਲਾਇਆ ਕਿ ਪਹਿਲੇ ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਪਹਿਲਾਂ 9 ਦਸੰਬਰ 2021 ਨੂੰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨ ਅੰਦੋਲਨ ਦੇ ਸਾਰੇ ਕੇਸ ਵਾਪਸ ਲੈ ਲਏ ਜਾਣਗੇ ਪਰ ਚਾਰ ਸਾਲ ਬੀਤਣ ਦੇ ਬਾਵਜੂਦ ਕਿਸਾਨ ਆਗੂਆਂ ਨੂੰ ਪੁਰਾਣੇ ਕੇਸਾਂ ਦੇ ਨੋਟਿਸ ਭੇਜੇ ਜਾ ਰਹੇ ਹਨ। ਮੋਰਚੇ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੇਸ ਵਾਪਸ ਲੈਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਕੁਝ ਦਿਨ ਪਹਿਲਾਂ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਵਾਰੰਟ ਜਾਰੀ ਕੀਤੇ ਗਏ ਸਨ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਅਭਿਮੰਨਿਊ ਕੋਹਾੜ, ਹਰਪਾਲ ਚੌਧਰੀ ਆਦਿ ਇੱਥੇ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ ਹੋਏ ਤਾਂ ਕਿਸਾਨਾਂ ਦਾ ਪੱਖ ਸੀਨੀਅਰ ਵਕੀਲ ਅਮਰਵੀਰ ਸਿੰਘ ਭੁੱਲਰ, ਅੰਮ੍ਰਿਤ ਸਿੰਘ ਦੀ ਟੀਮ ਵੱਲੋਂ ਪੇਸ਼ ਕੀਤਾ ਗਿਆ।

Advertisement

Advertisement