ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੰਗ ਦੇ ਕਿਸਾਨਾਂ ਨੇ ਪਰਾਲੀ ਸੰਭਾਲ ਕੇ ਨਵੀਂ ਪਿਰਤ ਪਾਈ

08:49 AM Nov 17, 2023 IST
featuredImage featuredImage

ਖੇਤਰੀ ਪ੍ਰਤੀਨਿਧ
ਪਟਿਆਲਾ, 16 ਨਵੰਬਰ
ਪਟਿਆਲਾ ਦੇ ਪਿੰਡ ਲੰਗ ਦੇ 75 ਫੀਸਦੀ ਖੇਤਾਂ ਵਿੱਚ ਪਰਾਲੀ ਨੂੰ ਸੰਭਾਲ ਕੇ ਕਿਸਾਨਾਂ ਨੇ ਇਸ ਵਾਰ ਨਵੀਂ ਮਿਸਾਲ ਕਾਇਮ ਕੀਤੀ ਹੈ। ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਪਿੰਡ ਦਾ ਦੌਰਾ ਕਰ ਕੇ ਸਹਿਕਾਰੀ ਸਭਾ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਿਊਨਾ, ਲਚਕਾਣੀ, ਜੱਸੋਵਾਲ ਤੇ ਸਿੱਧੂਵਾਲ ਦੇ ਖੇਤਾਂ ਦਾ ਵੀ ਦੌਰਾ ਕੀਤਾ ਅਤੇ ਕੰਬਾਈਨ ਚਾਲਕਾਂ ਨੂੰ ਸੁਪਰ ਐਸ.ਐਮ.ਐਸ. ਚਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਬਿਨਾਂ ਐਸ.ਐਮ.ਐਸ. ਲੱਗੀ ਕੰਬਾਈਨ ਨਾਲ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਨੇ ਆਪਣੀ ਫ਼ਸਲ ਕਟਵਾ ਰਹੇ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਵੀ ਕੀਤਾ।
ਪਿੰਡ ਲੰਗ ਵਿੱਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪਿੰਡ ਵਿੱਚ 75 ਫੀਸਦੀ ਖੇਤਾਂ ਵਿੱਚ ਬੇਲਰਾਂ ਨਾਲ ਪਰਾਲੀ ਦੀਆਂ ਗੱਠਾਂ ਬਣਵਾ ਕੇ ਪਰਾਲੀ ਸੰਭਾਲੀ ਗਈ ਹੈ। ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਇਕੱਲੇ ਬੇਲਰ ਨੂੰ ਹੀ ਪਰਾਲੀ ਦਾ ਹੱਲ ਨਾ ਸਮਝਿਆ ਜਾਵੇ, ਸਗੋਂ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾ ਕੇ ਕਣਕ ਦੀ ਬਜਿਾਈ ਲਈ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਤੇ ਜਾਣ, ਕਿਉਂਕਿ ਪਰਾਲੀ ਜ਼ਮੀਨ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਦੀ ਮੰਗ ’ਤੇ ਪਿੰਡ ਲੰਗ ਦੀ ਮੰਡੀ ਨੂੰ ਅਜੇ ਬੰਦ ਨਾ ਕਰਕੇ ਹੋਰ ਅੱਗੇ ਵਧਾਉਣ ਲਈ ਮੰਡੀ ਬੋਰਡ ਨੂੰ ਲਿਖਤੀ ਭੇਜਣ ਦਾ ਵੀ ਭਰੋਸਾ ਦਿੱਤਾ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ 252 ਮਸ਼ੀਨਾਂ ਨਾਲ ਪ੍ਰਤੀ ਮਸ਼ੀਨ ਇੱਕ ਏਕੜ ਦੇ ਹਿਸਾਬ ਨਾਲ 252 ਏਕੜ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਛੋਟੇ ਕਿਸਾਨਾਂ ਦੇ ਖੇਤਾਂ ਵਿੱਚ ਕਣਕ ਦੀ ਬਜਿਾਈ ਕਰਵਾਈ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਦੀ ਹਦਾਇਤ ’ਤੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ ਨੇ ਪਰਾਲੀ ਵਾਲੀ ਜ਼ਮੀਨ ਵਿੱਚ ਕਣਕ ਦੀ ਬਜਿਾਈ ਕਰਨ ਤੇ ਸੁੰਡੀ ਤੇ ਹੋਰ ਕੀਟਾਂ ਦੇ ਹਮਲੇ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਸਹਿਕਾਰੀ ਸਭਾ ਪ੍ਰਧਾਨ ਮੇਵਾ ਸਿੰਘ, ਮੰਡੀ ਪ੍ਰਧਾਨ ਅਮਰੀਕ ਸਿੰਘ, ਕਿਸਾਨ ਯੂਨੀਅਨ ਬੀਕੇਯੂ ਆਗੂ ਕਰਨੈਲ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਏ.ਡੀ.ਓ. ਪਰਮਜੀਤ ਕੌਰ ਅਤੇ ਕਲਸਟਰ ਅਫ਼ਸਰ ਤੇ ਪਟਵਾਰੀ ਮੋਹਿਤ ਕੁਮਾਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

Advertisement

Advertisement