ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਸੰਘਰਸ਼ ਜਾਰੀ

06:37 AM Apr 19, 2024 IST
ਬੀਕੇਯੂ ਏਕਤਾ ਉਗਰਾਹਾਂ ਦੇ ਔਰਤ ਵਿੰਗ ਦੀ ਆਗੂ ਸੰਬੋਧਨ ਕਰਦੇ ਹੋਏ।

ਲਹਿਰਾਗਾਗਾ: ਸ਼ਹੀਦ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਨੂੰ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਰਾਗਾਗਾ ਦੇ ਐੱਸਡੀਐੱਮ ਦਫਤਰ ਵਿੱਚ ਪੱਕਾ ਮੋਰਚਾ ਅੱਠਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ-ਮਜ਼ਦੂਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ। ਅੱਜ ਦੇ ਪੱਕੇ ਮੋਰਚੇ ਵਿੱਚ ਮੂਨਕ ਬਲਾਕ ਦੇ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਮੂਨਕ ਦੀਆਂ ਪਿੰਡ ਇਕਾਈਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਹਰ ਹਿਲੇ ਕਰਮਜੀਤ ਸਿੰਘ ਸੰਗਤਪੁਰਾ ਨੂੰ ਮੁਆਵਜ਼ਾ ਦਿਵਾ ਕੇ ਰਹਿਣਗੇ। ਅੱਜ ਧਰਨੇ ਨੂੰ ਸੂਬਾ ਸਿੰਘ ਸੰਗਤਪੁਰਾ,ਨਿੰਕਾ ਸਿੰਘ ਸੰਗਤੀਵਾਲਾ, ਸੁਖਦੇਵ ਕੜੈਲ,ਸੁਵੇਖਵ ਸਿੰਘ ਮੂਨਕ,ਬੰਤ ਸਿੰਘ ਨੰਗਲਾ, ਪ੍ਰੀਤਮ ਸਿੰਘ ਲਹਿਲ ਕਲਾ, ਪਰਮਜੀਤ ਕੌਰ, ਬਲਜੀਤ ਕੌਰ, ਰਾਜ ਕੋਰ ਤੋ ਇਲਾਵਾ ਆਗੂਆਂ ਨੇ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement

Advertisement
Advertisement