ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀ ਵੱਲੋਂ ਪ੍ਰਾਈਵੇਟ ਬੈਂਕ ਦਾ ਘਿਰਾਓ

08:02 AM Jul 16, 2024 IST
ਭਾਕਿਯੂ (ਏਕਤਾ ਡਕੌਂਦਾ) ਦੇ ਆਗੂ ਬੈਂਕ ਅੱਗੇ ਧਰਨਾ ਦਿੰਦੇ ਹੋਏ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 15 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਜਮ੍ਹਾਂ ਕਰਵਾਈ ਗਈ ਰਾਸ਼ੀ ਨਾ ਦੇਣ ’ਤੇ ਮਾਨਸਾ ਸਥਿਤ ਪ੍ਰਾਈਵੇਟ ਬੈਂਕ ਦਾ ਘਿਰਾਓ ਕੀਤਾ ਗਿਆ। ਜਥੇਬੰਦੀ ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬਲਜੀਤ ਕੌਰ ਪਤਨੀ ਸੁਖਵੀਰ ਸਿੰਘ ਵਾਸੀ ਪਿੰਡ ਭੈਣੀਬਾਘਾ ਨੇ 5 ਲੱਖ ਰੁਪਏ ਅਤੇ ਜਗਰੂਪ ਸਿੰਘ ਪੁੱਤਰ ਤੋਤਾ ਵਾਸੀ ਉੱਭਾ ਨੇ 5 ਲੱਖ ਰੁਪਏ ਸਾਲ 2018 ਵਿੱਚ ਇੱਕ ਪ੍ਰਾਈਵੇਟ ਬੈਂਕ ਵਿੱਚ ਜਮ੍ਹਾਂ ਕਰਵਾਏ ਸਨ, ਪਰ ਹੁਣ ਜਦੋਂ ਇਹ ਪਰਿਵਾਰ ਬੈਂਕ ਤੋਂ ਆਪਣੇ ਜਮ੍ਹਾਂ ਕਰਵਾਏ ਪੈਸੇ ਕਢਵਾਉਣ ਆਏ ਤਾਂ ਇਸ ਬੈਂਕ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਪੈਸੇ ਸ਼੍ਰੀ ਕੰਪਨੀ ਵਿੱਚ ਲਾਉਣ ਦੀ ਗੱਲ ਕਹੀ ਗਈ। ਉਨ੍ਹਾਂ ਕਿਹਾ ਕਿ ਸ਼੍ਰੀ ਕੰਪਨੀ ਦੀਵਾਲੀਆ ਹੋ ਚੁੱਕੀ ਹੈ, ਜਿਸ ਕਰਕੇ ਮਥੂਟ ਬੈਂਕ ਰਾਸ਼ੀ ਦੀ ਜ਼ਿੰਮੇਵਾਰ ਨਹੀਂ ਹੈ। ਪੀੜਤ ਪਰਿਵਾਰਾਂ ਵੱਲੋਂ ਜਦੋਂ ਮਸਲਾ ਜਥੇਬੰਦੀ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਵੱਲੋਂ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਅਧਿਕਾਰੀਆਂ ਵੱਲੋਂ ਪੀੜਤਾਂ ਦੀ ਬਾਂਹ ਫੜਦੇ ਨਾ ਦਿਖਾਈ ਦੇਣ ਕਾਰਨ ਕਿਸਾਨ ਜਥੇਬੰਦੀ ਵੱਲੋਂ ਬੈਂਕ ਦਾ ਘਿਰਾਓ ਕੀਤਾ ਗਿਆ। ਧਰਨੇ ਵਿੱਚ ਬੈਂਕ ਦੇ ਉੱਚ ਅਧਿਕਾਰੀ ਅਵਤਾਰ ਸਿੰਘ ਸਰਾਂ ਨੇ ਪੁੱਜ ਕੇ, ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪੈਸੇ ਵਾਪਸ ਦੇ ਦਿੱਤੇ ਜਾਣਗੇ ਜਿਸ ’ਤੇ ਕਿਸਾਨਾਂ ਵੱਲੋਂ ਘਿਰਾਓ ਖ਼ਤਮ ਕੀਤਾ ਗਿਆ।

Advertisement

Advertisement
Advertisement