ਸ਼ੰਭੂ ’ਚ ਰੇਲ ਪਟੜੀਆਂ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਹਾੜਾ
01:58 PM May 01, 2024 IST
Advertisement
ਸ਼ੰਭੂ(ਪਟਿਆਲਾ), 1 ਮਈ
ਅੱਜ ਕਿਸਾਨਾਂ ਨੇ ਕੌਮਾਤਰੀ ਮਜ਼ਦੂਰ ਦਿਵਸ ਮੌਕੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਕਿਸਾਨ ਕਈ ਦਿਨਾਂ ਤੋਂ ਪਟੜੀਆਂ ’ਤੇ ਧਰਨਾ ਦੇ ਰਹੇ ਹਨ ਤੇ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸ ਕਾਰਨ ਕਈ ਰੇਲ ਗੱਡੀਆਂ ਰੱਦ ਕਰਨੀਆਂ ਪੈ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਤੱਕ ਧਰਨਾ ਜਾਰੀ ਰੱਖਣਗੇ।
Advertisement
Advertisement
Advertisement