ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਸੰਸਦ ਮੈਂਬਰ ਨੂੰ ਮੰਗ ਪੱਤਰ ਸੌਂਪਿਆ

06:12 AM Jul 09, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 8 ਜੁਲਾਈ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਦੇ ਸੱਦੇ ਤਹਿਤ ਅੱਜ ਅੰਬਾਲਾ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਆਗੂ ਗੁਰਮੀਤ ਸਿੰਘ ਮਾਜਰੀ ਦੀ ਅਗਵਾਈ ਹੇਠ ਅੰਬਾਲਾ ਤੋਂ ਕਾਂਗਰਸੀ ਸੰਸਦ ਮੈਂਬਰ ਵਰੁਣ ਚੌਧਰੀ ਨੂੰ ਸੈਕਟਰ-7 ਸਥਿਤ ਉਨ੍ਹਾਂ ਦੇ ਨਿਵਾਸ ’ਤੇ ਪਹੁੰਚ ਕੇ 13 ਨੁਕਾਤੀ ਮੰਗ-ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਵਿਰੋਧੀ ਧਿਰ 22 ਜੁਲਾਈ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਸਬੰਧੀ ਪ੍ਰਾਈਵੇਟ ਬਿੱਲ ਲਿਜਾਉਣ ਦਾ ਮੁੱਦਾ ਉਠਾਵੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਭੂਮੀ ਗ੍ਰਹਿਣ ਕਾਨੂੰਨ 2013 ਲਾਗੂ ਕਰਨ ਅਤੇ ਭਾਰਤ ਵਿਸ਼ਵ ਵਪਾਰ ਸੰਸਥਾ ਵਿਚੋਂ ਬਾਹਰ ਆਉਣ ਦੀ ਵੀ ਮੰਗ ਕੀਤੀ।

Advertisement

Advertisement
Advertisement