ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਏ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਨੇ ਘੇਰੇ

06:34 PM Nov 02, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਨਵੰਬਰ
ਇੱਥੋਂ ਨੇੜਲੇ ਪਿੰਡ ਘਰਾਚੋਂ ਵਿਚ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਏ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਔਰਤਾਂ ਸਮੇਤ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਝੋਨਾ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ ਪਰ ਦੂਜੇ ਪਾਸੇ ਮਜਬੂਰ ਹੋ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਕਿਸਾਨਾਂ ਨੂੰ ਜਬਰੀ ਰੋਕਣ ਲਈ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੱਡੀ ਪੁਲੀਸ ਫੋਰਸ ਲੈ ਕੇ ਖੇਤਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।

Advertisement

Advertisement