ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ

09:02 AM Oct 20, 2024 IST
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਅਕਤੂਬਰ
ਪੰਜਾਬ ਪੁਲੀਸ ਵੱਲੋਂ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ’ਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕਥਿਤ ਭੂਮਿਕਾ ਦੀ ਜਾਂਚ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੇ ਮੌਜੂਦਾ ਜੱਜਾਂ ਦੀ ਅਗਵਾਈ ਹੇਠ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਜਾਵੇ। ਉਨ੍ਹਾਂ ਨੇ ਇਸ ਮਾਮਲੇ ’ਚ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਆਪਣੇ ਪੱਧਰ ’ਤੇ ਵੀ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਅੱਜ ਇੱਥੇ ਪ੍ਰੈੱਸ ਕਾਨਫਰੰਸ ’ਚ ਕਤਲ ਮਾਮਲੇ ਬਾਰੇ ਗੱਲ ਕਰਦਿਆਂ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਢੰਗ ਨਾਲ ਜੇਲ੍ਹ ’ਚ ਬੰਦ ਰੱਖਣਾ ਅਤੇ ਉਸ ਦੇ ਸਮਰਥਕਾਂ ਨੂੰ ਝੂਠੇ ਕੇਸਾਂ ’ਚ ਫਸਾਉਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ, ‘‘ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸਬੰਧੀ ਮਾਮਲੇ ਦੀ ਸੁਣਵਾਈ ਦੀ ਤਰੀਕ ਨੇੜੇ ਆ ਰਹੀ ਹੈ, ਜਿਸ ਕਰਕੇ ਹੁਣ ਅਜਿਹਾ ਬਿਰਤਾਂਤ ਰਚਿਆ ਜਾ ਰਿਹਾ ਹੈ, ਜਿਸ ਨਾਲ ਸਾਬਤ ਕੀਤਾ ਜਾ ਸਕੇ ਕਿ ਉਸ (ਅੰਮ੍ਰਿਤਪਾਲ) ਦੀ ਆਮਦ ਨਾਲ ਪੰਜਾਬ ਵਿੱਚ ਖ਼ਤਰਾ ਹੈ ਪਰ ਸੱਚ ਸਾਹਮਣੇ ਲਿਆਉਣ ਲਈ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜਾਂ ਦੀ ਅਗਵਾਈ ਹੇਠ ਕਮੇਟੀ ਤੋਂ ਕਰਵਾਉਣੀ ਚਾਹੀਦੀ ਹੈ।’’ ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਮੌਤ ਪਿਛਲੇ ਦਿਨੀਂ ਚੋਣਾਂ ਦੌਰਾਨ ਹੋਈ ਹੈ, ਜਦੋਂ ਕਿ ਉਦੋਂ ਪੰਜਾਬ ’ਚ ਲੋਕਾਂ ਕੋਲੋਂ ਪੁਲੀਸ ਨੇ ਹਥਿਆਰ ਜਮ੍ਹਾਂ ਕਰਵਾਏ ਹੋਏ ਸਨ ਤੇ ਸੂਬੇ ’ਚ ਸਰਚ ਅਪਰੇਸ਼ਨ ਚਲਾਇਆ ਗਿਆ ਸੀ। ਪੁਲੀਸ ਆਪਣੀਆਂ ਕਥਿਤ ਨਾਕਾਮੀਆਂ ਲੁਕਾਉਣ ਲਈ ਸਾਜ਼ਿਸ਼ਾਂ ਰਚ ਰਹੀ ਹੈ।

Advertisement

ਜ਼ਿਮਨੀ ਚੋਣਾਂ ’ਚ ਹਿੱਸਾ ਲੈਣ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ

ਆਗਾਮੀ ਜ਼ਿਮਨੀ ਚੋਣਾਂ ਬਾਰੇ ਤਰਸੇਮ ਸਿੰਘ ਨੇ ਕਿਹਾ ਕਿ ਭਾਵੇਂ ਇਸ ਸਬੰਧੀ ਕੋਈ ਰਸਮੀ ਫ਼ੈਸਲਾ ਨਹੀਂ ਹੋਇਆ ਹੈ ਪਰ ਸਮੂਹ ਮੈਂਬਰਾਂ ਦੀ ਇਹੀ ਰਾਇ ਹੈ ਕਿ ਜ਼ਿਮਨੀ ਚੋਣਾਂ ਵਿੱਚ ਹਿੱਸਾ ਨਹੀਂ ਲਿਆ ਜਾਵੇਗਾ। ਉਨ੍ਹਾਂ ਇਹ ਵੀ ਆਖਿਆ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਭਰੋਸਾ ਗਵਾ ਚੁੱਕੇ ਹਨ ਤੇ ਕਿਸੇ ਖਿਲਾਫ ਵੀ ਦੋਸ਼ ਲਾ ਸਕਦੇ ਹਨ।

Advertisement
Advertisement