ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰਮੇ ਤੋਂ ਬਾਅਦ ਝੋਨੇ ਦੀ ਸਿੱਧੀ ਬਿਜਾਈ ਹੇਠਲਾ ਰਕਬਾ ਘਟਣ ਦਾ ਖ਼ਦਸ਼ਾ

08:06 AM Jun 05, 2023 IST

ਜੋਗਿੰਦਰ ਸਿੰਘ ਮਾਨ

Advertisement

ਮਾਨਸਾ, 4 ਜੂਨ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਪਿੰਡਾਂ ਅਤੇ ਸਰਕਾਰੀ ਸਕੂਲਾਂ ਵਿੱਚ ਸਿਖਲਾਈ ਕੈਂਪ ਲਾਏ ਜਾ ਰਹੇ ਹਨ, ਕਿਉਂਕਿ ਵਿਭਾਗ ਨੂੰ ਪਿਛਲੇ ਸਾਲ ਨਾਲੋਂ ਰਕਬਾ ਘਟਣ ਦਾ ਖ਼ਦਸ਼ਾ ਹੈ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਇਸ ਵਾਰ ਮੁੜ 1500 ਰੁਪਏ ਕਿਸਾਨਾਂ ਨੂੰ ਦੇਣ ਦਾ ਵਾਅਦਾ ਕੀਤਾ ਹੈ, ਪਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਿਛਲੇ ਸਾਲ ਦੇ ਮੁਕਾਬਲੇ ਘੱਟ ਤਰਜੀਹ ਦੇ ਰਹੇ ਹਨ। ਕਿਸਾਨਾਂ ਨੇ ਪਹਿਲਾਂ ਨਰਮੇ ਦੇ ਬੀਜ ‘ਤੇ 33 ਫੀਸਦੀ ਸਬਸਿਡੀ ਹੋਣ ਦੇ ਬਾਵਜੂਦ ਦਿਲਚਸਪੀ ਨਹੀਂ ਦਿਖਾਈ ਅਤੇ ਹੁਣ ਝੋਨੇ ਦੀ ਸਿੱਧੀ ਬਿਜਾਈ ਨੂੰ ਘੱਟ ਤਰਜੀਹ ਦੇਣ ਤੋਂ ਖੇਤੀ ਵਿਭਾਗ ਘਬਰਾਹਟ ਮਹਿਸੂਸ ਕਰਨ ਲੱਗਿਆ ਹੈ, ਜਿਸ ਕਰਕੇ ਪਿੰਡਾਂ ਵਿੱਚ ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਣ ਲੱਗਿਆ ਹੈ।

Advertisement

ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੱਤਪਾਲ ਸਿੰਘ ਰਾਏਕੋਟੀ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕਿਸਾਨਾਂ ਦੇ ਸਮੇਂ ਅਤੇ ਪਾਣੀ ਬੱਚਤ ਹੁੰਦੀ ਹੈ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਟਰੈਕਟਰ ਨਾਲ ਡਰਿੱਲ ਕਰਕੇ ਬੀਜ ਨੂੰ ਦੋ-ਤਿੰਨ ਸੈਂਟੀਮੀਟਰ ਡੂੰਘਾਈ ਤੱਕ ਬੀਜਿਆ ਜਾਵੇ ਅਤੇ ਬਿਜਾਈ ਲਈ 8 ਤੋਂ 10 ਕਿਲੋਗ੍ਰਾਮ ਬੀਜ ਪ੍ਰਤੀ ਏਕੜ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਦੋ ਦਿਨਾਂ ਦੇ ਅੰਦਰ-ਅੰਦਰ ਸਟੌਪ 30 ਈ.ਸੀ. (ਪੈਂਡੀਮੈਥਾਲਿਨ) ਦਾ ਇੱਕ ਲੀਟਰ ਪ੍ਰਤੀ ਏਕੜ ਅਤੇ ਬਿਜਾਈ ਤੋਂ ਤੀਹ ਦਿਨਾਂ ਦੇ ਬਾਅਦ ਛਿੜਕਾਅ ਕੀਤਾ ਜਾ ਸਕਦਾ ਹੈ। ਉਧਰ ਮਾਨਸਾ ਦੇ ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਕਿਸਾਨਾਂ ਨੂੰ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਧੀ ਬਿਜਾਈ ਕਰਕੇ ਰਾਸ਼ੀ ਲੈਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਪੋਰਟਲ ‘ਤੇ 25 ਜੂਨ 2023 ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਬਲਾਕ ਪੱਧਰ ‘ਤੇ ਰਜਿਸਟ੍ਰੇਸ਼ਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਸਿੱਧੀ ਬਿਜਾਈ ਕਰਨ ਵਾਲਾ ਕੋਈ ਵੀ ਕਿਸਾਨ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ 1500 ਰੁਪਏ ਦਾ ਲਾਭ ਲੈਣ ਲਈ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ।

Advertisement