ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਤ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ

10:01 AM Nov 07, 2024 IST
ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਕੂਲ ਪ੍ਰਬੰਧਕਾਂ ਨਾਲ।

ਜਗਤਾਰ ਸਮਾਲਸਰ
ਏਲਨਾਬਾਦ, 6 ਨਵੰਬਰ
ਹਰਿਆਣਾ ਰਾਜ ਬਾਲ ਕਲਿਆਣ ਪਰਿਸ਼ਦ ਵੱਲੋਂ ਬਾਲ ਭਵਨ ਜੀਂਦ ਵਿੱਚ ਕਰਵਾਏ ਜਾ ਰਹੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਭਗਤ ਪਬਲਿਕ ਸਕੂਲ ਸੰਤਨਗਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਨਵਪ੍ਰੀਤ ਸਿੰਘ ਭੰਗੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜੀਂਦ, ਸਿਰਸਾ, ਹਿਸਾਰ ਤੇ ਫਤਿਹਾਬਾਦ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਰਹੇ ਹਨ। ਭਗਤ ਪਬਲਿਕ ਸਕੂਲ ਸੰਤਨਗਰ ਦੇ ਵਿਦਿਆਰਥੀਆਂ ਨੇ ਗਰੁੱਪ ਡਾਂਸ ਮੁਕਾਬਲੇ ਦੇ ਗਰੁੱਪ ਦੋ, ਤਿੰਨ ਅਤੇ ਚਾਰ ਵਿੱਚ ਭਾਗ ਲਿਆ। ਸਕੂਲ ਦੀਆਂ ਲੜਕੀਆਂ ਨੇ ਗਰੁੱਪ ਡਾਂਸ ਦੇ ਗਰੁੱਪ- 3 ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਜ਼ੋਨ ਪੱਧਰੀ ਮੁਕਾਬਲੇ ਵਿੱਚ ਆਪਣੀ ਜਿੱਤ ਦਾ ਝੰਡਾ ਲਹਿਰਾ ਕੇ ਸੂਬਾਈ ਮੁਕਾਬਲੇ ਲਈ ਕੁਆਲੀਫਾਈ ਕੀਤਾ। ਅੱਜ ਸਕੂਲ ਪਹੁੰਚਣ ’ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨਵਪ੍ਰੀਤ ਸਿੰਘ ਭੰਗੂ ਨੇ ਬੱਚਿਆਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਇਨ੍ਹਾਂ ਮੁਕਾਬਲਿਆਂ ਲਈ ਬੱਚਿਆਂ ਦੀ ਤਿਆਰੀ ਕਰਵਾਉਣ ਵਾਲੇ ਸਕੂਲ ਦੇ ਅਧਿਆਪਕਾਂ ਮੋਨਿੰਦਰਪਾਲ ਸਿੰਘ, ਕੁਲਵੰਤ ਸਿੰਘ, ਸੰਦੀਪ ਕੌਰ ਅਤੇ ਨਵਨੀਤ ਕੌਰ ਨੂੰ ਸਨਮਾਨਿਤ ਸਨਮਾਨਿਤ ਕੀਤਾ।

Advertisement

Advertisement