ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਵੀਂ ਦੇ ਨਤੀਜੇ ਵਿੱਚ ਛਾਈਆਂ ਵਿਦਿਆਰਥਣਾਂ

07:06 AM Apr 19, 2024 IST
ਰਾਣੀ ਕੌਰ ਤੇ ਜੈਸਮੀਨ ਜੱਸੀ।

ਮਾਨਸਾ: ਮਾਨਸਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ 4 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸਸਸਸ (ਕੰਨਿਆ) ਮਾਨਸਾ ਦੀ ਵਿਦਿਆਰਥਣ ਰਾਣੀ ਕੌਰ ਨੇ 650 ਵਿਚੋਂ 632 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਮਾਨਸਾ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਸਸਸਸ ਗੰਢੂ ਕਲਾਂ ਦੀ ਵਿਦਿਆਰਥਣ ਜੈਸਮੀਨ ਜੱਸੀ ਨੇ 650 ਵਿਚੋਂ 630 ਅੰਕ ਪ੍ਰਾਪਤ ਕਰਕੇ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਦਸਵੀਂ ਦੀ ਮੈਰਿਟ ਸੂਚੀ ਵਿਚੋਂ 2 ਵਿਦਿਆਰਥੀ ਸਰਕਾਰੀ ਸਕੂਲ ਨਾਲ ਸਬੰਧਤ ਹਨ ਅਤੇ 2 ਵਿਦਿਆਰਥੀ ਪ੍ਰਾਇਵੇਟ ਸਕੂਲ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਰੈਗੂਲਰ ਵਿਦਿਆਰਥੀਆਂ ਦੀ ਜ਼ਿਲ੍ਹੇਵਾਰ ਪਾਸ ਪ੍ਰਤੀਸ਼ਤਤਾ ਵਿੱਚ ਜ਼ਿਲ੍ਹਾ ਮਾਨਸਾ ਨੇ 96.59 ਪ੍ਰਤੀਸ਼ਤ ਨਾਲ ਸੂਬੇ ਵਿੱਚੋਂ 16 ਵਾਂ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement
Advertisement