ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿੱਤ ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

08:20 AM Jul 06, 2024 IST
ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਵਿੱਤ ਮੰਤਰੀ ਪ੍ਰਕਾਸ਼ ਦਲਾਲ।

ਕੁਲਵਿੰਦਰ ਕੌਰ
ਫਰੀਦਾਬਾਦ, 5 ਜੁਲਾਈ
ਹਰਿਆਣਾ ਦੇ ਵਿੱਤ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਐੱਚਐੱਸਵੀਪੀ ਦੇ ਕਨਵੈਨਸ਼ਨ ਹਾਲ ਵਿੱਚ ਹੋਈ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਿੱਚ 16 ’ਚੋਂ 12 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ। ਬਾਕੀ ਸ਼ਿਕਾਇਤਾਂ ਨੂੰ ਆਗਾਮੀ ਮੀਟਿੰਗ ਤੱਕ ਰੱਖਦੇ ਹੋਏ ਉਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਵਿਕਰਮ ਸਿੰਘ ਨੇ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਵਿੱਤ ਮੰਤਰੀ ਨੇ ਏਜੰਡੇ ’ਤੇ ਰੱਖੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ। ਸੈਕਟਰ-29 ਦੇ ਰਵਿੰਦਰ ਕੁਮਾਰ ਨੇ ਇਲੈਕਟ੍ਰੋਪਲੇਟਿੰਗ ਜ਼ੋਨ ਸੈਕਟਰ-58 ਵਿੱਚ ਪਲਾਟ ਲੈਣ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਸੁਣਦਿਆਂ ਵਿੱਤ ਮੰਤਰੀ ਨੇ ਅਗਲੀ ਮੀਟਿੰਗ ਤੱਕ ਇਸ ਦਾ ਹੱਲ ਕੱਢਣ ਲਈ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਸਬੰਧਤ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
ਬਡੌਲੀ ਦੇ ਵੇਦ ਪ੍ਰਕਾਸ਼ ਨੇ ਮਹਿੰਦਰਾ ਕਲੋਰਿਸ ਸੁਸਾਇਟੀ ਵਿੱਚ ਈਡਬਲਿਊਐੱਸ ਫਲੈਟਾਂ ਲਈ ਮੁੱਢਲੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ। ਪਿੰਡ ਅਨੰਗਪੁਰ ਭੂਡ ਕਲੋਨੀ ਦੇ ਸ਼ਿਆਮ ਨੇ ਘਰ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ, ਸਦਰ ਅਪਾਰਟਮੈਂਟ ਮੁਈਰ ਵਿਹਾਰ, ਨਵੀਂ ਦਿੱਲੀ ਦੇ ਨਰੇਸ਼ ਕੁਮਾਰ ਜੈਨ ਨੇ ਪੀਯੂਸ਼ ਹਾਈਟਸ ਸੈਕਟਰ-89 ਵਿੱਚ ਫਲੈਟ ਅਤੇ ਜ਼ਰੂਰੀ ਸਹੂਲਤਾਂ ਸਬੰਧੀ ਸ਼ਿਕਾਇਤ ਦਰਜ ਕਰਵਾਈ। ਵਿੱਤੀ ਮੰਤਰੀ ਨੇ ਸਾਰੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਤੇ ਰਹਿੰਦੀਆਂ ਦਾ ਜਲਦ ਹੱਲ ਕੱਢਣ ਦਾ ਭਰੋਸਾ ਦਿੱਤਾ।

Advertisement

Advertisement