ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਗਾਂ ਨਾ ਮੰਨਣ ’ਤੇ ਰੋਹ ਵਿੱਚ ਆਏ ਫਾਇਰ ਬ੍ਰਿਗੇਡ ਕਾਮੇ

07:38 AM Aug 15, 2024 IST

ਪ੍ਰਭੂ ਦਿਆਲ
ਸਿਰਸਾ, 14 ਅਗਸਤ
ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਫਾਇਰ ਵਿਭਾਗ ਦੇ ਡਾਇਰੈਕਟਰ ਦੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ।
ਮਿਨੀ ਸਕੱਤਰੇਤ ਦੇ ਬਾਹਰ ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਖਿਚੜ ਨੇ ਦੱਸਿਆ ਕਿ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਈ ਵਾਰ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦੇ ਚੁੱਕੀ ਹੈ ਪਰ ਹਰ ਵਾਰ ਵਾਅਦੇਖ਼ਿਲਾਫ਼ੀ ਕਰਦੀ ਹੈ। ਇਸ ਦੇ ਰੋਸ ਵਜੋਂ ਮੁਲਾਜ਼ਮਾਂ ਨੇ 21 ਅਗਸਤ ਤੋਂ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਹੜਤਾਲ ਦੇ ਫ਼ੈਸਲੇ ਕਾਰਨ ਵਿਭਾਗ ਦੇ ਡਾਇਰੈਕਟਰ ਨੇ ਧਮਕੀ ਭਰਿਆ ਪੱਤਰ ਦਿੱਤਾ ਹੈ ਕਿ ਧਰਨੇ ਪ੍ਰਦਰਸ਼ਨ ਤੇ ਹੜਤਾਲ ’ਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਅਜਿਹੀਆਂ ਕਾਰਵਾਈਆਂ ਦੀ ਬਜਾਏ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ 20 ਅਗਸਤ ਤੱਕ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ 21 ਅਗਸਤ ਤੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਸਕੱਤਰ ਰਣਧੀਰ, ਗੁਰਮੇਲ, ਸੁਰਿੰਦਰ ਖਿਚੜ, ਪਵਨ, ਮਨੋਜ ਅਟਵਾਲ, ਨਰੇਸ਼ ਰਮੇਸ਼ ਸੈਣੀ, ਮਹਿੰਦਰ ਸ਼ਰਮਾ, ਕ੍ਰਿਸ਼ਨਾ, ਰਾਜਕੁਮਾਰ ਹਾਜ਼ਰ ਸਨ।

Advertisement

Advertisement
Advertisement