For the best experience, open
https://m.punjabitribuneonline.com
on your mobile browser.
Advertisement

ਅੱਗ ਨੇ ਹਾਰਡਵੇਅਰ ਦੀ ਦੁਕਾਨ ਕੀਤੀ ਸੁਆਹ

07:15 AM Jun 03, 2024 IST
ਅੱਗ ਨੇ ਹਾਰਡਵੇਅਰ ਦੀ ਦੁਕਾਨ ਕੀਤੀ ਸੁਆਹ
ਲੁਧਿਆਣਾ ਵਿੱਚ ਐਤਵਾਰ ਨੂੰ ਦੁਕਾਨ ’ਚ ਲੱਗੀ ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ। -ਫੋਟੋ: ਹਿਮਾਂਸ਼ੂ
Advertisement

ਸਤਵਿੰਦਰ ਬਸਰਾ
ਲੁਧਿਆਣਾ, 2 ਜੂਨ
ਸਥਾਨਕ ਘੁਮਾਰ ਮੰਡੀ ਵਿੱਚ ਉਸ ਸਮੇਂ ਦਹਿਸ਼ਤ ਵਾਲਾ ਮਾਹੌਲ ਬਣ ਗਿਆ, ਜਦੋਂ ਇੱਕ ਮਸ਼ਹੂਰ ਹਾਰਡਵੇਅਰ ਦੀ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਦੀ ਉਪਰਲੀ ਮੰਜ਼ਿਲ ਬੁਰੀ ਤਰ੍ਹਾਂ ਨੁਕਸਾਨੀ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਈ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਇੱਥੋਂ ਦੀ ਘੁਮਾਰ ਮੰਡੀ ਨੇੜੇ ਅੱਜ ਦੁਪਹਿਰ ਬਾਅਦ ਅਸ਼ੋਕਾ ਹਾਰਡਵੇਅਰ ਨਾਂ ਦੀ ਦੁਕਾਨ ਵਿੱਚ ਦੂਜੀ ਮੰਜ਼ਿਲ ’ਤੇ ਭਿਆਨਕ ਅੱਗ ਲੱਗ ਗਈ। ਦੁਕਾਨ ਦੀ ਦੂਜੀ ਮੰਜ਼ਿਲ ’ਤੇ ਸ਼ਟਰ ਨੂੰ ਤਾਲਾ ਲੱਗਿਆ ਹੋਣ ਕਰਕੇ ਅੱਗ ਬੁਝਾਉਣ ਵਿੱਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਇਹ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦਿਆਂ ਹੀ ਦੇਖਦਿਆਂ ਦੁਕਾਨ ਦੀ ਸਭ ਤੋਂ ਉਪਰਲੀ ਮੰਜ਼ਿਲ ਵਿੱਚੋਂ ਸੰਘਣਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਫੋਨ ਕਰ ਕੇ ਬੁਲਾਲਿਆ ਗਿਆ। ਅੱਗ ਲੱਗਣ ਦਾ ਭਾਵੇਂ ਅਜੇ ਤੱਕ ਕੋਈ ਪੱਕਾ ਕਾਰਨ ਪਤਾ ਨਹੀਂ ਲੱਗ ਸਕਿਆ ਪਰ ਇਹ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ। ਇਸ ਅੱਗ ਕਾਰਨ ਦੁਕਾਨ ਵਿੱਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਨਾਲ ਭਾਵੇਂ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪਰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਅੱਗ ਬੁੱਝ ਦੀ ਨਾ ਦੇਖ ਕੇ ਆਸ-ਪਾਸ ਦੀਆਂ ਦੁਕਾਨਾਂ ਅਤੇ ਘਰਾਂ ਵਾਲਿਆਂ ਨੇ ਵੀ ਆਪਣਾ ਸਾਮਾਨ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਸੀ।
ਦੂਜੇ ਪਾਸੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ ਪੌਣੇ ਚਾਰ ਵਜੇ ਅੱਗ ਲੱਗਣ ਬਾਰੇ ਸੂਚਨਾ ਮਿਲੀ ਸੀ। ਉਹ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਇਹ ਅੱਗ ਦੁਕਾਨ ਦੀ ਉਪਰਲੀ ਮੰਜ਼ਿਲ ’ਤੇ ਲੱਗੀ ਹੋਣ ਕਰਕੇ ਕਰੀਬ ਡੇਢ ਸੌ ਫੁੱਟੀ ਪੌੜੀ ਵਾਲੇ ਵਾਹਨ ਦੀ ਵਰਤੋਂ ਕਰਨੀ ਪਈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਉਹ ਦੋ ਗੱਡੀਆਂ ਲੈ ਕੇ ਆਏ ਸਨ ਪਰ ਜਦੋਂ ਅੱਗ ਵਧਦੀ ਦੇਖੀ ਤਾਂ ਹੋਰਨਾਂ ਸਟੇਸ਼ਨਾਂ ਤੋਂ ਵੀ ਗੱਡੀਆਂ ਮੰਗਵਾ ਕੇ ਅੱਗ ’ਤੇ ਕਾਬੂ ਪਾਇਆ ਗਿਆ।

Advertisement

Advertisement
Author Image

Advertisement
Advertisement
×