ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਪਿਊਟਰ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ

10:15 AM Oct 10, 2024 IST

ਨਿਜੀ ਪੱਤਰ ਪ੍ਰੇਰਕ
ਸੰਗਰੂਰ, 9 ਅਕਤੂਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੰਪਿਊਟਰ ਅਧਿਆਪਕਾਂ ਵਲੋਂ ਪੱਕਾ ਮੋਰਚਾ ਲਗਾ ਕੇ ਸ਼ੁਰੂ ਕੀਤੀ ਬੇਮਿਆਦੀ ਲੜੀਵਾਰ ਭੁੱਖ ਹੜਤਾਲ 39ਵੇਂ ਦਿਨ ਵੀ ਜਾਰੀ। ਸੂਬਾਈ ਕੰਪਿਊਟਰ ਅਧਿਆਪਕ ਆਗੂ ਜੌਨੀ ਸਿੰਗਲਾ ਬਠਿੰਡਾ ਅੱਜ ਭੁੱਖ ਹੜਤਾਲ ’ਤੇ ਬੈਠੇ। ਅੱਜ ਭੁੱਖ ਹੜਤਾਲੀ ਕੈਂਪ ਵਿਚ ਗੌਰਮਿੰਟ ਟੀਚਰਜ਼ ਯੂਨੀਅਨ, ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਸ਼ਮੂਲੀਅਤ ਕਰਕੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਕੰਪਿਊਟਰ ਅਧਿਆਪਕ ਬਣਦੇ ਲਾਭ ਲੈਣ, ਛੇਵਾਂ ਪੇ ਕਮਿਸ਼ਨ ਲਾਗੂ ਕਰਾਉਣ ਅਤੇ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

Advertisement

Advertisement