For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੀ ਮੈਨੀਫੈਸਟੋ ਕਮੇਟੀ ਦੀ ਪਹਿਲੀ ਮੀਟਿੰਗ

06:59 AM Apr 02, 2024 IST
ਭਾਜਪਾ ਦੀ ਮੈਨੀਫੈਸਟੋ ਕਮੇਟੀ ਦੀ ਪਹਿਲੀ ਮੀਟਿੰਗ
ਮੈਨੀਫੈਸਟੋ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ ਰਾਜਨਾਥ ਸਿੰਘ। -ਫੋਟੋ: ਮੁਕੇਸ਼ ਅਗਰਵਾਲ
Advertisement

ਨਵੀਂ ਦਿੱਲੀ, 1 ਅਪਰੈਲ
ਭਾਜਪਾ ਦੀ ਅੱਜ ਚੋਣ ਮੈਨੀਫੈਸਟੋ ਕਮੇਟੀ ਦੀ ਪਹਿਲੀ ਮੀਟਿੰਗ ਹੋਈ ਜਿਸ ਦੇ ਕੇਂਦਰ ਵਿੱਚ ਸਰਕਾਰ ਦੇ ‘ਵਿਕਸਿਤ ਭਾਰਤ’ ਦਾ ਏਜੰਡਾ ਅਤੇ ਉਸ ਦਾ ਖਾਕਾ ਰਿਹਾ। ਅਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਪ੍ਰਮੁੱਖ ਵਾਅਦਿਆਂ ’ਤੇ ਚਰਚਾ ਕਰਨ ਲਈ ਅੱਠ ਕੇਂਦਰੀ ਮੰਤਰੀਆਂ ਅਤੇ ਤਿੰਨ ਮੁੱਖ ਮੰਤਰੀਆਂ ਨੇ ਪਾਰਟੀ ਦੇ ਹੋਰ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਰੱਖਿਆ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਰਾਜਨਾਥ ਸਿੰਘ ਨੇ ਕੀਤੀ। ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਪਾਰਟੀ ਨੂੰ ਆਪਣੀ ਮਿਸਡ ਕਾਲ ਸੇਵਾ ਰਾਹੀਂ 3.75 ਲੱਖ ਤੋਂ ਵੱਧ ਸੁਝਾਅ ਮਿਲੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਪ ‘ਨਮੋ’ ’ਤੇ ਲਗਪਗ 1.70 ਲੱਖ ਸੁਝਾਅ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ, ‘‘ਮੀਟਿੰਗ ਵਿੱਚ 2047 ਤੱਕ ਵਿਕਸਿਤ ਭਾਰਤ ਦੇ ਖ਼ਾਕੇ ’ਤੇ ਚਰਚਾ ਕੀਤੀ ਗਈ। ਸਾਡੇ ਚੋਣ-ਮਨੋਰਥ ਪੱਤਰ ਸਬੰਧੀ ਲੋਕਾਂ ਦਾ ਉਤਸ਼ਾਹ ਪ੍ਰਧਾਨ ਮੰਤਰੀ ਵਿੱਚ ਉਨ੍ਹਾਂ ਦੇ ਭਰੋਸੇ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ।’’ ਭਾਜਪਾ ਆਗੂਆਂ ਨੇ ਕਿਹਾ ਕਿ ਲੋਕਾਂ ਤੋਂ ਹਾਸਲ ਸਾਰੇ ਸੁਝਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ ਅਤੇ ਫਿਰ ਕਮੇਟੀ ਦੀ ਅਗਲੀ ਮੀਟਿੰਗ ’ਚ ਉਨ੍ਹਾਂ ’ਤੇ ਚਰਚਾ ਕੀਤੀ ਜਾਵੇਗੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×