For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

09:24 AM Nov 05, 2024 IST
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ।
Advertisement

Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵਨਿਯੁਕਤ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ। ਗੁਰਦੁਆਰਿਆ ਦੇ ਪ੍ਰਬੰਧਾਂ ਨੂੰ ਗੁਰਮਤਿ ਆਸ਼ੇ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਚਲਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਰਿਆਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸੱਲੀਬਖ਼ਸ਼ ਬਣਾ ਕੇ ਰੋਲ ਮਾਡਲ ਬਣਨ ਲਈ ਕਿਹਾ। ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਯਕੀਨ ਦਿਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਮੌਜੂਦ ਸਨ।

Advertisement

Advertisement
Author Image

Advertisement