ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

08:04 AM Sep 05, 2024 IST
ਬਾਬਾ ਬੇਅੰਤ ਸਿੰਘ ਹਰਿਓ ਵਾਲਿਆਂ ਦਾ ਜਥਾ ਕੀਰਤਨ ਕਰਦਾ ਹੋਇਆ।

ਜੋਗਿੰਦਰ ਸਿੰਘ ਓਬਰਾਏ
ਖੰਨਾ/ਦੋਰਾਹਾ, 4 ਸਤੰਬਰ
ਇੱਥੋਂ ਦੇ ਲਲਹੇੜੀ ਰੋਡ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰੇ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਬਾਬਾ ਬੇਅੰਤ ਸਿੰਘ ਹਰਿਓ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਸਿੱਖ ਧਰਮ ਨਾਲ ਜੋੜਿਆ ਜਾਵੇ।
ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਸਾਹਿਬ, ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ ਅਤੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿੱਚ ਧਾਰਮਿਕ ਸਮਾਗਮਾਂ ਉਪਰੰਤ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਅਮਰਜੀਤ ਸਿੰਘ ਔਲਖ, ਦਵਿੰਦਰ ਸਿੰਘ ਸੋਹਲ, ਖੁਸ਼ਕਰਨ ਸਿੰਘ, ਡਾ. ਹਰਭਜਨ ਸਿੰਘ, ਜਰਨੈਲ ਸਿੰਘ, ਡਾ. ਸਰੂਪ ਸਿੰਘ, ਦਲੀਪ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਦੋਰਾਹਾ ਦੇ ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਸਿੰਘ ਸਭਾ ਸਾਹਿਬ, ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਕਟਾਣਾ ਸਾਹਿਬ ਅਤੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਏ।

Advertisement

ਗੁਰਦੁਆਰਾ ਚਰਨ ਕੰਵਲ ਸਾਹਿਬ ਪੁੱਜਣ ’ਤੇ ਨਗਰ ਕੀਰਤਨ ਦਾ ਸਵਾਗਤ

ਨਗਰ ਕੀਰਤਨ ਦਾ ਸਵਾਗਤ ਕਰਦੀ ਹੋਈ ਸੰਗਤ। -ਫੋਟੋ: ਟੱਕਰ

ਮਾਛੀਵਾੜਾ: ਗੁਰਦੁਆਰਾ ਭਾਈ ਕੀ ਡਰੋਲੀ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੁੱਜਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕਰ ਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜਦੋਂ ਨਗਰ ਕੀਰਤਨ ਗੁਰੂ ਘਰ ਪੁੱਜਾ ਤਾਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਇਸ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਇਹ ਨਗਰ ਕੀਰਤਨ ਅਗਲੇ ਪੜਾਅ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ਵਿੱਚ ਬਾਬਾ ਗੁਰਮੁਖ ਸਿੰਘ, ਕਥਾਵਾਚਕ ਇਕਨਾਮ ਸਿੰਘ, ਗੁਰਨਾਮ ਸਿੰਘ ਖਾਲਸਾ, ਜਸਪਾਲ ਸਿੰਘ ਜੱਜ, ਹਰਜਿੰਦਰ ਸਿੰਘ ਗਿੱਲ, ਜਸਵੀਰ ਸਿੰਘ ਗਿੱਲ, ਬਲਜੀਤ ਸਿੰਘ ਬੁਰਜ ਤੋਂ ਇਲਾਵਾ ਹੋਰ ਸੇਵਾ ਸੁਸਾਇਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਤੋਂ ਇਲਾਵਾ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਘਰ ਵਿੱਚ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਕਥਾਵਾਚਕ ਭਾਈ ਇਕਨਾਮ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਉਪਰੰਤ ਇਹ ਸਮਾਗਮ ਸਮਾਪਤ ਹੋ ਗਿਆ। ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਗਏ। -ਪੱਤਰ ਪ੍ਰੇਰਕ

Advertisement
Advertisement