ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
08:48 AM Sep 18, 2023 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਸਤੰਬਰ
ਇੱਥੇ ਗੁਰਦੁਆਰਾ ਸ੍ਰੀ ਮੰਡੋਖਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 419ਵਾਂ ਪਹਿਲਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਕੀਰਤਨ ਦਰਬਾਰ ਕੀਤਾ ਗਿਆ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਅੰਮ੍ਰਿਤ ਸੰਚਾਰ ਕਰਾਇਆ ਗਿਆ। ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਨੂੰ ਸੰਬੋਧਿਤ ਕਰਦਿਆਂ ਸੰਤ ਸੁਰਿੰਦਰ ਸਿੰਘ ਨੇ ਉਨ੍ਹਾਂ ਨੂੰ ਗੁਰੂ-ਘਰ ਨਾਲ ਜੁੜਨ ਤੇ ਨਸ਼ੇ ਜਿਹੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਗੁਰਦੀਪ ਸਿੰਘ, ਬਲਜੀਤ ਸਿੰਘ, ਗੁਰਦੇਵ ਸਿੰਘ ਸੁਰਾ, ਗੁਰਤੇਜ ਸਿੰਘ ਸੇਖੋਂ, ਹਰਪ੍ਰੀਤ ਸਿੰਘ ਚੀਮਾ, ਗੁਰਸੇਵਕ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।
Advertisement
Advertisement