ਜਲੰਧਰ ’ਚ ਪਹਿਲੀ ਜਨ-ਮਾਲ ਅਦਾਲਤ ਦੀ ਸ਼ੁਰੂਆਤ
06:52 AM Jul 08, 2023 IST
ਪੱਤਰ ਪ੍ਰੇਰਕ
ਜਲੰਧਰ, 7 ਜੁਲਾਈ
ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਲਈ ਅੱਜ ਜਲੰਧਰ ਤੋਂ ਪਹਿਲੀ ਜਨ-ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ। ਇਸ ਵਿੱਚ 1500 ਤੋਂ ਵੱਧ ਲੋਕਾਂ ਨੇ ਭਾਗ ਲਿਆ। ਇਸ ਜਨ-ਮਾਲ ਲੋਕ ਅਦਾਲਤ ਦੌਰਾਨ 816 ਇੰਤਕਾਲ ਕੇਸਾਂ ਦਾ ਮੌਕੇ ’ਤੇ ਫੈਸਲਾ ਕੀਤਾ ਗਿਆ। ੲਿਸ ਦੌਰਾਨ 90 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਛੇਤੀ ਨਿਬੇੜੇ ਲਈ ਮਾਲ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਬਾਅਦ ’ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੰਤਰੀ ਸ੍ਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਿਰਵਿਘਨ ਤੇ ਸਮਾਂਬੱਧ ਸੇਵਾਵਾਂ ਦੇਣ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਹਨ।
Advertisement
Advertisement